PunjabTop News

Amritpal ਦੀ ਗ੍ਰਿਫ਼ਤਾਰੀ ਲਈ Punjab Police ਦੀ ਟੀਮ Dibrugarh ਪਹੁੰਚੀ

ਆਸਾਮ ਦੀ ਡਿਬੜੂਗੜ੍ਹ ਜੇਲ੍ਹ ਵਿਚ ਐਨ.ਐਸ.ਏ ਤਹਿਤ ਬੰਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਥਾਣਾ ਕੇਸ ਵਿਚ ਰਸਮੀ ਤੌਰ ’ਤੇ ਗ੍ਰਿਫਤਾਰੀ ਪਾਉਣ ਲਈ ਪੰਜਾਬ ਪੁਲਿਸ ਦੀ ਉੱਚ ਪੱਧਰੀ ਟੀਮ ਡਿਬਰੂਗੜ੍ਹ ਪਹੁੰਚ ਚੁੱਕੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੱਲ੍ਹ 22 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ’ਤੇ ਲੱਗੀ ਐਨ.ਐਸ.ਏ ਦੀ ਮਿਆਦ ਖ਼ਤਮ ਹੋ ਰਹੀ ਹੈ, ਜਿਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਉਨ੍ਹਾਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਦਰਜ ਵੱਖ-ਵੱਖ ਮੁਕਦਮਿਆਂ ਵਿਚ ਰਸਮੀ ਤੌਰ ’ਤੇ ਗ੍ਰਿਫਤਾਰੀ ਪਾਈ ਜਾਵੇਗੀ। ਗ੍ਰਿਫ਼ਤਾਰੀ ਪਾਉਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਵੀ ਮੰਗਿਆ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button