
ਆਮ ਆਦਮੀ ਪਾਰਟੀ ਦੇ ਪੰਜਾਬ ਤੋਂ 6 ਰਾਜ ਸਭਾ ਮੈਂਬਰਾਂ ਦੇ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ਦੇ ਕਦਮ ਤੋਂ ਬਾਅਦ ਪੰਜਾਬ ਦੀ ਰਾਜਨੀਤੀ ‘ਚ ਉੱਥਲ-ਪੁਥਲ ਮਚੀ ਹੋਈ ਹੈ। ਪਾਰਟੀ ਦੇ 6 ਮੈਂਬਰਾਂ ਦੇ ਬਾਗੀ ਹੋਣ ਤੋਂ ਬਾਅਦ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇਸ ਵੱਡੇ ਘਟਨਾਕ੍ਰਮ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਕੱਲ੍ਹ ਜਲੰਧਰ ਵਿਖੇ ਮੀਟਿੰਗ ਸੱਦੀ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਬੈਠਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ‘ਤੇ ਮੰਥਨ ਤੇ ਰਾਜ ਸਭਾ ‘ਚ ਹੋਏ ਵੱਡੇ ਫੇਰਬਦਲ ਦੇ ਮੁੱਦੇ ‘ਤੇ ਹੋਣ ਜਾ ਰਹੀ ਹੈ।
ਦੂਜੇ ਪਾਸੇ, ਅੱਜ ਮੁੱਖ ਮੰਤਰੀ ਭਗਵੰਤ ਪ੍ਰੈੱਸ ਕਾਨਫਰੰਸ ਵੀ ਕਰਨ ਜਾ ਰਹੇ ਹਨ। ਉਹ ਕਿਸੇ ਅਹਿਮ ਮੁੱਦੇ ‘ਤੇ ਇਸ ਦੌਰਾਨ ਚਰਚਾ ਕਰ ਸਕਦੇ ਹਨ। ਸੀਐਮ ਮਾਨ ਦੁਪਹਿਰ 2:00 ਵਜੇ ਕਣਕ ਦੀ ਖ਼ਰੀਦ ਨੂੰ ਲੈ ਕੇ ਵੀ ਅਧਿਕਾਰੀਆਂ ਨਾਲ ਬੈਠਕ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਨੇ ਅੱਜ ਦੇ ਦਿਨ ਹੀ ਦੁਪਹਿਰ 3:30 ਵਜੇ ਕੈਬਨਿਟ ਮੀਟਿੰਗ ਸੱਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




