NewsTop News

ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਬਰਗੀ ਡੈਮ ‘ਤੇ ਕਰੂਜ਼ ਹਾਦਸੇ ਦਾ ਸ਼ਿਕਾਰ

ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਬਰਗੀ ਡੈਮ ‘ਤੇ ਵੀਰਵਾਰ ਸ਼ਾਮ ਨੂੰ ਤੇਜ਼ ਹਨੇਰੀ ਅਤੇ ਤੂਫ਼ਾਨ ਦੌਰਾਨ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਇੱਕ ਕਰੂਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਕਰੂਜ਼ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਖਮਾਰੀਆ ਟਾਪੂ ਦੇ ਨੇੜੇ ਡੁੱਬ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਇਸ ‘ਤੇ 30 ਤੋਂ ਵੱਧ ਲੋਕ ਸਵਾਰ ਸਨ। ਚਾਰ ਮ੍ਰਿਤਕ ਦੇਹਾਂ ਕੱਢੀਆਂ ਜਾ ਚੁੱਕੀਆਂ ਹਨ। ਲਗਭਗ 15 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ, ਜਦੋਂ ਕਿ 18 ਅਜੇ ਵੀ ਲਾਪਤਾ ਹਨ।

ਸੂਚਨਾ ਮਿਲਣ ‘ਤੇ ਬਰਗੀ ਪੁਲਿਸ ਸਟੇਸ਼ਨ ਮੌਕੇ ‘ਤੇ ਪਹੁੰਚਿਆ ਅਤੇ SDRF ਟੀਮ ਨੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤਾ। ਹੁਣ ਤੱਕ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਕੁਝ ਅਜੇ ਵੀ ਲਾਪਤਾ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਹਾਦਸਾ ਅਚਾਨਕ ਆਏ ਤੇਜ਼ ਤੂਫ਼ਾਨ ਕਾਰਨ ਹੋਇਆ ਹੈ, ਜਿਸ ਨਾਲ ਕਰੂਜ਼ ਜਹਾਜ਼ ਸੰਤੁਲਨ ਗੁਆ ਬੈਠਾ। ਬਚਾਅ ਕਾਰਜ ਜਾਰੀ ਹੈ। ਬਰਗੀ ਜਬਲਪੁਰ ਦੇ ਸੀਐਸਪੀ ਅੰਜੁਲ ਅਯੰਕ ਮਿਸ਼ਰਾ ਨੇ ਪੁਸ਼ਟੀ ਕੀਤੀ ਕਿ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਇਹ ਹਾਦਸਾ ਵੀਰਵਾਰ ਸ਼ਾਮ ਨੂੰ ਵਾਪਰਿਆ। ਕਰੂਜ਼ ਵਿੱਚ ਲਗਭਗ 35 ਤੋਂ 40 ਸੈਲਾਨੀ ਸਵਾਰ ਸਨ। ਕਰੂਜ਼ ਇਨ੍ਹਾਂ ਸੈਲਾਨੀਆਂ ਨੂੰ ਬਰਗੀ ਡੈਮ ਦੀ ਸੈਰ ਕਰਾ ਰਿਹਾ ਸੀ ਕਿ ਅਚਾਨਕ ਤੋਂ ਡੈਮ ਵਿਚ ਡੁੱਬਣ ਲੱਗਾ। ਚੀਕ-ਚਿਹਾੜਾ ਸੁਣ ਕੇ ਆਲੇ-ਦੁਆਲੇ ਦੇ ਲੋਕਾਂ ਨੇ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਸੀਐਸਪੀ ਅੰਜੁਲ ਅਯਕ ਮਿਸ਼ਰਾ ਆਪਣੀ ਫੋਰਸ ਨਾਲ ਮੌਕੇ ‘ਤੇ ਪਹੁੰਚੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button