PunjabTop News

ਏ ਕੇ ਐਮ ਪੰਜਾਬ ਵੱਲੋਂ 4 ਮਈ ਨੂੰ ਪੰਜਾਬ ਦੇ ਸਾਰੇ ਟੋਲ ਕੀਤੇ ਜਾਣਗੇ ਬੰਦ

30 ਅਪ੍ਰੈਲ ਤੱਕ ਅਬਾਦਕਾਰ ਕਿਸਾਨਾਂ ਨੂੰ ਮੁਆਵਜਾ ਨਾ ਮਿਲਣ ਕਰਕੇ ਖਫਾ ਨੇ ਕਿਸਾਨ

ਮੋਗਾ, 30 ਅਪ੍ਰੈਲ — ਅਜਾਦ ਕਿਸਾਨ ਮੋਰਚਾ (ਏਕੇਐਮ) ਪੰਜਾਬ ਵੱਲੋਂ ਐਲਾਨ ਕੀਤਾ ਗਿਆ ਹੈ ਕਿ 4 ਮਈ ਨੂੰ ਪੰਜਾਬ ਭਰ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਕੀਤਾ ਜਾਵੇਗਾ। ਕਿਸਾਨ ਆਗੂਆਂ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ,ਰਣਜੀਤ ਸਿੰਘ ਤਹਿਸੀਲ ਪ੍ਰਧਾਨ ਧਰਮਕੋਟ,ਲੀਡਰ ਨੰਬਰਦਾਰ ਬਲਾਕ ਪ੍ਰਧਾਨ ਧਰਮਕੋਟ ਨੇ ਕਿਹਾ ਕਿ ਸਰਕਾਰ ਵੱਲੋਂ 30 ਅਪ੍ਰੈਲ ਤੱਕ ਅਬਾਦਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਮਿਲੀ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ,ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਹੜਾਂ ਕਾਰਨ ਝੋਨੇ ਦੀ ਫਸਲ ਬਰਬਾਦ ਹੋਈ ਸੀ ਅਬਾਦਕਾਰ ਕਿਸਾਨਾਂ ਨੂੰ ਕੱਚੀਆਂ ਪੈਲੀਆਂ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ,ਬੇਮੌਸਮੀ ਬਾਰਸ਼ਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਸੀ,ਪਰ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਗੰਭੀਰਤਾ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ,ਏਕੇਐਮ ਪੰਜਾਬ ਨੇ ਸਾਰੇ ਕਿਸਾਨਾਂ ਅਤੇ ਆਮ ਲੋਕਾਂ ਨੂੰ 4 ਮਈ ਦੇ ਟੋਲ ਪਲਾਜ਼ਾ ਬੰਦ ਕਰਨ ਤੇ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ,ਇਸ ਮੌਕੇ ਕੁਲਜੀਤ ਸਿੰਘ ਰੌਂਤਾ ਯੂਥ ਪ੍ਰਧਾਨ ਮੋਗਾ,ਚੰਦਨਦੀਪ ਸਿੰਘ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ ਹਾਜਰ ਸਨ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button