PunjabTop News

ਸ਼ੰਭੂ ਰੇਲਵੇ ਟਰੈਕ ਧਮਾਕੇ ਦੇ ਮਾਮਲੇ ਵਿੱਚ ਮਾਰੇ ਗਏ ਜਗਰੂਪ ਸਿੰਘ ਦੀ ਲਾਸ਼ ਨੂੰ ਮਾਂ ਨੇ ਲੈਣ ਤੋਂ ਕੀਤਾ ਇਨਕਾਰ

 ਰਾਜਪੁਰਾ-ਸ਼ੰਭੂ ਰੇਲਵੇ ਟਰੈਕ ਧਮਾਕੇ ਦੇ ਮਾਮਲੇ ਵਿੱਚ ਮਾਰੇ ਗਏ ਮੁਲਜ਼ਮ ਜਗਰੂਪ ਸਿੰਘ ਦਾ ਅੰਤਿਮ ਸਸਕਾਰ ਹੁਣ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ। ਇਹ ਫੈਸਲਾ ਉਸ ਸਮੇਂ ਲਿਆ ਗਿਆ ਜਦੋਂ ਜਗਰੂਪ ਦੀ ਮਾਂ ਨੇ ਉਸ ਦੀ ਦੇਹ ਨੂੰ ਸਵੀਕਾਰ ਕਰਨ ਤੋਂ ਸਾਫ਼ ਮਨਾ ਕਰ ਦਿੱਤਾ।

ਜੀਆਰਪੀ (GRP) ਪਟਿਆਲਾ ਦੀ ਟੀਮ ਜਦੋਂ ਜਗਰੂਪ ਸਿੰਘ ਦੀ ਲਾਸ਼ ਲੈ ਕੇ ਤਰਨ ਤਾਰਨ ਦੇ ਪਿੰਡ ਪੰਜਵੜ ਸਥਿਤ ਉਸ ਦੇ ਘਰ ਪਹੁੰਚੀ, ਤਾਂ ਉੱਥੇ ਇੱਕ ਬਹੁਤ ਹੀ ਭਾਵੁਕ ਅਤੇ ਸਖ਼ਤ ਮੰਜ਼ਰ ਦੇਖਣ ਨੂੰ ਮਿਲਿਆ। ਜਗਰੂਪ ਦੀ ਮਾਂ ਬਲਵਿੰਦਰ ਕੌਰ ਨੇ ਲਾਸ਼ ਦੀ ਪਛਾਣ ਤਾਂ ਕਰ ਲਈ, ਪਰ ਲਾਸ਼ ਲੈਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦਾ ਹੁਣ ਜਗਰੂਪ ਨਾਲ ਕੋਈ ਰਿਸ਼ਤਾ ਨਹੀਂ ਰਿਹਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button