PunjabTop News

ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੱਦੀ ਗਈ ਪੰਥਕ ਇਕੱਤਰਤਾ ਦੌਰਾਨ ਚਰਚਾ ਹੋਈ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਮ੍ਰਿਤਸਰ ਵਿਖੇ ਸੱਦੀ ਗਈ ਪੰਥਕ ਇਕੱਤਰਤਾ ਦੌਰਾਨ ਚਰਚਾ ਹੋਈ। ਇਸ ਦੋਰਾਨ ਗੱਲਬਾਤ ਕਰਦੇ ਹੋਏ ਕਿਹਾ ਕਿ ਅਪਰੋਕਤ ਪੰਥਕ ਇਕੱਤਰਤਾ ਬਹੁਤ ਵਧੀਆ ਢੰਗ ਨਾਲ ਹੋਈ ਹੈ ਜਿਸ ਵਿੱਚ ਸਿੱਖ ਬੁੱਧੀਜੀਵੀਆਂ, ਵਿਦਵਾਨਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰ ਪੰਥਕ ਆਗੂਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਬਣਾਏ ਕਾਨੂੰਨ ਨੂੰ ਲੈ ਕੇ ਆਪਣੀ ਰਾਏ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕਾਨੂੰਨ ਬਣਾਉਣ ਦੌਰਾਨ ਸਰਕਾਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਕਮੇਟੀ ਨੂੰ ਲਾਂਭੇ ਰੱਖਿਆ ਗਿਆ ਹੈ। ਇਸ ਸਬੰਧ ਵਿੱਚ 8 ਮਈ ਨੂੰ ਪੰਜਾਬ ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਜਾ ਰਿਹਾ ਹੈ। ਉਨਾਂ ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਵਿੱਚ ਸਰਕਾਰਾਂ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਪ੍ਰਤੀ ਦੋਹਰਾ ਮਾਪ ਦੰਡ ਅਪਣਾਇਆ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button