
ਮੋਹਾਲੀ ਦੇ ਸੈਕਟਰ-70 ਸਥਿਤ ‘ਹੋਮਲੈਂਡ ਹਾਈਟਸ’ ਵਿੱਚ ਇੱਕ ਸਾਢੇ 14 ਸਾਲ ਦੀ ਨਾਬਾਲਿਗ ਕੁੜੀ ਨਾਲ ਜਿਣਸੀ ਸ਼ੋਸ਼ਣ ਕਰਨ, ਉਸ ਨੂੰ ਬੰਧਕ ਬਣਾ ਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਗੈਂਗਸਟਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਇੱਕ ਬੇਹੱਦ ਸੰਵੇਦਨਸ਼ੀਲ ਤੇ ਹਾਈ-ਪ੍ਰੋਫਾਈਲ ਮਾਮਲਾ ਸਾਹਮਣੇ ਆਇਆ ਹੈ। ਮਟੌਰ ਥਾਣਾ ਪੁਲਿਸ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੀ ਪੀੜਤ ਕੁੜੀ ਦੇ ਪਿਤਾ ਦੀ ਸ਼ਿਕਾਇਤ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨਜੀਤ ਸਿੰਘ ਦਿਓਲ ਖ਼ਿਲਾਫ਼ ਬਲਾਤਕਾਰ, ਅਗਵਾ ਅਤੇ ਪੋਕਸੋ (POCSO) ਐਕਟ ਦੀਆਂ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਐਫਆਈਆਰ ਮੁਤਾਬਕ ਪਿਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਜਸਕਰਨਜੀਤ ਸਿੰਘ ਦਿਓਲ ਨੇ ਪਹਿਲਾਂ ਪਰਿਵਾਰ ਦੇ ਭਰੋਸੇ ਦਾ ਨਾਜਾਇਜ਼ ਫਾਇਦਾ ਉਠਾ ਕੇ ਉਸ ਦੀ ਪਤਨੀ ਨੂੰ ਆਪਣੇ ਜਾਲ ਵਿੱਚ ਫਸਾਇਆ ਅਤੇ ਉਸ ਨਾਲ ਨਾਜਾਇਜ਼ ਸਬੰਧ ਬਣਾ ਲਏ। ਇਸ ਤੋਂ ਬਾਅਦ ਉਹ ਅਕਤੂਬਰ 2024 ਵਿੱਚ ਉਨ੍ਹਾਂ ਨੂੰ ਵਰਗਲਾ ਕੇ ਮੋਹਾਲੀ ਦੇ ਇੱਕ ਫਲੈਟ ਵਿੱਚ ਲੈ ਆਇਆ, ਜਿੱਥੇ ਉਸ ਦੀਆਂ ਦੋਵੇਂ ਧੀਆਂ ਵੀ ਰਹਿ ਰਹੀਆਂ ਸਨ। ਪਿਤਾ ਅਨੁਸਾਰ ਮੁਲਜ਼ਮ ਨੇ ਪਹਿਲਾਂ ਉਸ ਦਾ ਹੱਸਦਾ-ਖੇਡਦਾ ਘਰ ਬਰਬਾਦ ਕੀਤਾ ਅਤੇ ਫਿਰ ਉਸ ਦੀ ਨਾਬਾਲਿਗ ਧੀ ‘ਤੇ ਵੀ ਮਾੜੀ ਨੀਅਤ ਰੱਖਣੀ ਸ਼ੁਰੂ ਕਰ ਦਿੱਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




