PunjabTop News

ਲਾਪਤਾ ਧੀ ਨੂੰ ਲੱਭਣ ਬਦਲੇ 14,000 ਰੁਪਏ ਦੀ ਰਿਸ਼ਵਤ ਲੈਂਦਿਆ ASI ਰੰਗੇ ਹੱਥੀਂ ਗ੍ਰਿਫ਼ਤਾਰ

ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਸਦੀ ਧੀ, ਜਿਸਦੀ ਉਮਰ ਤਕਰੀਬਨ 22 ਸਾਲ ਹੈ, ਨੇ ਸਰਕਾਰੀ ਆਈਟੀਆਈ ਲੁਧਿਆਣਾ ਤੋਂ ਟੇਲਰਿੰਗ ਦਾ ਕੋਰਸ ਪਾਸ ਕੀਤਾ ਸੀ। ਉਹ ਆਪਣਾ ਰਿਜ਼ਲਟ ਲੈਣ ਲਈ ਸਰਕਾਰੀ ਆਈਟੀਆਈ ਘੁਮਾਰ ਮੰਡੀ ਗਈ ਸੀ, ਪਰ ਉਹ ਸ਼ਾਮ ਤੱਕ ਘਰ ਨਹੀਂ ਪਰਤੀ। ਸ਼ਿਕਾਇਤਕਰਤਾ ਨੇ ਆਪਣੇ ਪੱਧਰ ‘ਤੇ ਉਸਦੀ ਭਾਲ ਕੀਤੀ, ਪਰ ਉਸਦੀ ਧੀ ਨਹੀਂ ਮਿਲੀ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੀ ਧੀ ਦੇ ਗੁੰਮ ਹੋਣ ਸਬੰਧੀ ਪੁਲਿਸ ਥਾਣਾ ਡਿਵੀਜ਼ਨ ਨੰਬਰ-8 ਲੁਧਿਆਣਾ ਵਿਖੇ ਡਿਊਟੀ ਅਫ਼ਸਰ ਏ.ਐਸ.ਆਈ. ਹਰਦੀਪ ਸਿੰਘ ਕੋਲ ਰਿਪੋਰਟ ਦਰਜ ਕਰਵਾਈ। ਮੁਲਜ਼ਮ ਏਐਸਆਈ ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਥਾਣੇ ਬੁਲਾਇਆ ਅਤੇ ਉਸਦੀ ਦਰਖ਼ਾਸਤ ‘ਤੇ ਕਾਰਵਾਈ ਕਰਨ ਲਈ 20,000 ਰੁਪਏ ਰਿਸ਼ਵਤ ਮੰਗੀ ਅਤੇ ਮੌਕੇ ‘ਤੇ ਹੀ ਉਸਤੋਂ 6000 ਰੁਪਏ ਵੀ ਲੈ ਲਏ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button