PunjabPunjabTop News

328 Saroop Case : ਸ਼੍ਰੋਮਣੀ ਕਮੇਟੀ ਨੇ SIT ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ, ਹਾਈਕੋਰਟ ‘ਚ ਕਮੇਟੀ ਦੇ ਹਲਫ਼ਨਾਮੇ ਨੂੰ ਝੂਠਾ ਕਰਾਰ ਦਿੱਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ’ਤੇ ਪੰਜਾਬ ਸਰਕਾਰ  ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ  ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਮੰਗਿਆ ਗਿਆ ਰਿਕਾਰਡ ਪੂਰੀ ਪਾਰਦਰਸ਼ਤਾ ਨਾਲ ਸੌਂਪਿਆ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਸਿੱਟ ਦਾ ਪੂਰਾ ਸਹਿਯੋਗ ਕਰ ਰਹੀ ਹੈ। ਇਹ ਪ੍ਰਗਟਾਵਾ ਅੱਜ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਸਿੱਟ ਨੂੰ ਮੰਗੇ ਗਏ ਦਸਤਾਵੇਜ਼ਾਂ ਦੀਆਂ ਕਾਪੀਆਂ ਦੇਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ  Harjinder ਨੇ ਮੀਡੀਆ ਨੂੰ ਸੰਬੋਧਨ ਹੁੰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਇਸ ਮਾਮਲੇ ਦੀ ਪੜਤਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਗਰਾਨੀ ਹੇਠ ਹੋਈ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਵੱਲੋਂ ਬਣਾਈ ਜਾਂਚ ਟੀਮ ਨੂੰ ਸਹਿਯੋਗ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ ਅਨੁਸਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 328 ਪਾਵਨ ਬੀੜਾਂ ਦੇ ਮਾਮਲੇ ਵਿਚ 7 ਦਸੰਬਰ 2025 ਨੂੰ ਐਫਆਈਆਰ ਦਰਜ ਕਰਨ ਉਪਰੰਤ ਪਹਿਲੀ ਵਾਰ ਜਾਂਚ ਟੀਮ ਦੁਆਰਾ 13 ਜਨਵਰੀ 2026 ਨੂੰ ਸ਼੍ਰੋਮਣੀ ਕਮੇਟੀ ਨੂੰ ਪੱਤਰ ਪ੍ਰਾਪਤ ਹੋਇਆ ਸੀ ਅਤੇ ਸ਼੍ਰੋਮਣੀ ਕਮੇਟੀ ਨੇ ਮੰਗਿਆ ਰਿਕਾਰਡ 29 ਜਨਵਰੀ 2026 ਨੂੰ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਸੌਂਪ ਦਿੱਤਾ ਸੀ। ਇਸ ਮਗਰੋਂ 17 ਫ਼ਰਵਰੀ 2026 ਨੂੰ ਮੁੜ ਪੱਤਰ ਪ੍ਰਾਪਤ ਹੋਇਆ, ਜਿਸ ਵਿਚ 8 ਮੱਦਾਂ ਬਾਰੇ ਮੰਗੀ ਗਈ ਜਾਣਕਾਰੀ 11 ਮਾਰਚ 2026 ਨੂੰ ਜਾਂਚ ਟੀਮ ਨੂੰ ਮੁਹੱਈਆ ਕਰਵਾ ਦਿੱਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button