
ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ ਬਦਲਾਅ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਭਵਿੱਖ ਵਿਚ ਬਰਾਬਰ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਜਨਮ ਤਰੀਕ ਦੇ ਆਧਾਰ ‘ਤੇ ਵੱਖ-ਵੱਖ ਪੁਜ਼ੀਸ਼ਨ ਨਹੀਂ ਦਿੱਤੀ ਜਾਵੇਗੀ। ਅਜਿਹੇ ਸਾਰੇ ਵਿਦਿਆਰਥੀਆਂ ਨੂੰ ਬਰਾਬਰ ਰੈਂਕ ਤੇ ਪੁਜ਼ੀਸ਼ਨ ਮਿਲੇਗੀ।
ਮੁੱਖ ਮੰਤਰੀ ਨੇ ਇਹ ਫੈਸਲਾ ਅੱਜ ਬੋਰਡ ਪ੍ਰੀਖਿਆਵਾਂ ਵਿਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਦੌਰਾਨ ਲਿਆ। ਪ੍ਰੋਗਰਾਮ ਵਿਚ 10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਉਪਲਬਧੀਆਂ ‘ਤੇ ਵਧਾਈ ਦਿੱਤੀ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣਾ ਤਜਰਬਾ ਸਾਂਝਾ ਕੀਤਾ ਤੇ ਸਿੱਖਿਆ ਵਿਵਸਥਾ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ‘ਤੇ ਮੁੱਖ ਮੰਤਰੀ ਨਾਲ ਚਰਚਾ ਵੀ ਕੀਤੀ।
ਪ੍ਰੋਗਰਾਮ ਦੌਰਾਨ ਅੰਮ੍ਰਿਤਸਰ ਦੀ ਇਕ ਵਿਦਿਆਰਥਣ ਨੇ ਮੁੱਖ ਮੰਤਰੀ ਦੇ ਸਾਹਮਣੇ ਮੌਜੂਦਾ ਰੈਂਕਿੰਗ ਵਿਵਸਥਾ ਦਾ ਮੁੱਦਾ ਉਠਾਇਆ। ਵਿਦਿਆਰਥਣ ਨੇ ਦੱਸਿਆ ਕਿਉਸ ਦੇ ਜ਼ਿਲ੍ਹੇ ਵਿਚ ਤਿੰਨ ਵਿਦਿਆਰਥੀਆਂ ਨੇ ਬਰਾਬਰ ਅੰਕ ਹਾਸਲ ਕੀਤੇ ਸਨ ਪਰ ਜਨਮ ਤਰੀਕ ਦੇ ਆਧਾਰ ‘ਤੇ ਉਨ੍ਹਾਂ ਨੂੰ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ‘ਤੇ ਰੱਖਿਆ ਗਿਆ। ਇਸ ਲੀ ਸਿਰਫ ਪਹਿਲੇ ਨੰਬਰ ‘ਤੇ ਆਉਣ ਵਾਲੇ ਵਿਦਿਆਰਥਣ ਨੂੰ ਮੁੱਖ ਮੰਤਰੀ ਦੇ ਹੱਥੋਂ ਸਨਮਾਨ ਹਾਸਲ ਕਰਨ ਦਾ ਮੌਕਾ ਮਿਲਿਆ ਜਦੋਂ ਕਿ ਬਰਾਬਰ ਅੰਕ ਹਾਸਲ ਕਰਨ ਵਾਲੀਆਂ 2 ਹੋਰ ਵਿਦਿਆਰਥੀਆਂ ਇਸ ਸਨਮਾਨ ਤੋਂ ਵਾਂਝੀ ਰਹਿ ਗਈਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥਣ ਦੀ ਗੱਲ ਨੂੰ ਗੰਭੀਰਤਾ ਨਾਲ ਸੁਣਿਆ ਤੇ ਮੌਕੇ ‘ਤੇ ਹੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀਆਂ ਨੇ ਬਰਾਬਰ ਅੰਕ ਹਾਸਲ ਕੀਤੇ ਹਨ ਤਾਂ ਉਨ੍ਹਾਂ ਵਿਚ ਕਿਸੇ ਵੀ ਤਰ੍ਹਾਂ ਦਾ ਫਰਕ ਕਰਨਾ ਸਹੀ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਵਿੱਖ ਵਿਚ ਬਰਾਬਰ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਬਰਾਬਰ ਰੈਂਕ ਦਿੱਤੀ ਜਾਵੇਗੀ ਤੇ ਸਨਮਾਨ ਦੇ ਮਾਮਲੇ ਵਿਚ ਕੋਈ ਭੇਦਭਾਵ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਦੇ ਇਸ ਫੈਸਲੇ ਦਾ ਪ੍ਰੋਗਰਾਮ ਵਿਚ ਮੌਜੂਦ ਵਿਦਿਆਰਥੀਆਂ, ਮਾਪਿਆਂ ਤੇ ਟੀਚਰਾਂ ਨੇ ਸਵਾਗਤ ਕੀਤਾ। ਸਿੱਖਿਆ ਖੇਤਰ ਨਾਲ ਜੁੜੇ ਲੋਕਾਂ ਦਾ ਮੰਨਣਾ ਹੈ ਕਿ ਇਹ ਫੈਸਲਾ ਜ਼ਿਆਦਾ ਪਾਰਦਰਸ਼ੀ ਵਿਵਸਥਾ ਦੀ ਦਿਸ਼ਾ ਵਿਚ ਮਹੱਤਪੂਰਨ ਕਦਮ ਸਾਬਤ ਹੋਵੇਗਾ।ਇਸ ਨਾਲ ਭਵਿੱਖ ਵਿਚ ਬਰਾਬਰ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਬਰਾਬਰ ਮੌਕਾ ਮਿਲ ਸਕੇਗਾ ਤੇ ਉਨ੍ਹਾਂ ਵਿਚ ਕਿਸੇ ਤਰ੍ਹਾਂ ਦੇ ਫਰਕ ਦੀ ਭਾਵਨਾ ਪੈਦਾ ਨਹੀਂ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




