PunjabTop News

ਜੂਨ ’84 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਬਰਸੀ ਮਨਾਈ

ਜੂਨ 1984 ਤੀਜੇ ਘੱਲੂਘਾਰੇ ਦੇ ਪਹਿਲੇ ਸ਼ਹੀਦ ਵਜੋਂ ਜਾਣੇ ਜਾਂਦੇ ਭਾਈ ਮਹਿੰਗਾ ਸਿੰਘ ਬੱਬਰ ਦੀ ਬਰਸੀ ਅੱਜ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪਰਿਵਾਰ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਉਤਸ਼ਾਹ ਸਹਿਤ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰ ਪਾਲ ਸਿੰਘ, ਹਵਾਰਾ ਕਮੇਟੀ ਦੇ ਆਗੂ ਬਾਪੂ ਗੁਰਚਰਨ ਸਿੰਘ ਪਟਿਆਲਾ, ਪ੍ਰੋਫੈਸਰ ਬਲਜਿੰਦਰ ਸਿੰਘ, ਬੇਅੰਤ ਸਿੰਘ ਖਿਆਲਾ, ਮਹਾਂਬੀਰ ਸਿੰਘ ਸੁਲਤਾਨਵਿੰਡ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸਤਨਾਮ ਸਿੰਘ ਖੰਡਾ, ਪਰਮਜੀਤ ਸਿੰਘ ਟਾਂਡਾ, ਜਥੇਦਾਰ ਬਖਸ਼ੀਸ਼ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸ਼ਹੀਦ ਭਾਈ ਬੱਬਰ ਦੇ ਪਰਿਵਾਰਿਕ ਮੈਂਬਰ ਤੇ ਸੰਗਤਾਂ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਭਾਈ ਮਹਿੰਗਾ ਸਿੰਘ ਬੱਬਰ ਜੂਨ 1984 ਦੇ ਸਾਕਾ ਨੀਲਾ ਤਾਰਾ ਦੌਰਾਨ ਇਕ ਜੂਨ ਨੂੰ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਨੀਮ ਫੌਜੀ ਦਸਤਿਆਂ ਦੀ ਗੋਲਾਬਾਰੀ ਦੌਰਾਨ ਸ਼ਹੀਦ ਹੋ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button