PunjabTop News

ਪਾਵਰਕਾਮ ਦੇ ਪਿਛਲੇ ਗੇਟ ਦਾ ਘਿਰਾਓ ਕਰਨ ਜਾ ਰਹੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਬਹਿਸ, ਚੱਲੇ ਘਸੁੰਨ-ਮੁੱਕੇ

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਪਾਵਰਕਾਮ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਲ ਵੀ ਸੰਘਰਸ਼ ਦਾ ਬਿਗਲ ਬਜਾਇਆ ਹੋਇਆ ਹੈ, ਜਿਸ ਤਹਿਤ ਪਿਛਲੇ ਦਿਨਾਂ ਤੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਰੋਸ ਧਰਨੇ ਜਾਰੀ ਹਨ। ਇਸੇ ਕੜੀ ਤਹਿਤ ਜਿੱਥੇ ਇਕ ਪਾਸੇ 2600 ਐਪ੍ਰੈਟਿਂਸ ਪਾਸ ਬੇਰੁਜ਼ਗਾਰ ਯੂਨੀਅਨ ਦੇ ਬੈਨਰ ਹੇਠ ਵੱਡੀ ਗਿਣਤੀ ’ਚ ਨੌਜਵਾਨਾਂ ਵੱਲੋਂ ਸੰਘਰਸ਼ ਸੁਰੂ ਕੀਤਾ ਹੋਇਆ ਹੈ ਉਥੇ ਹੀ ਬੁੱਧਵਾਰ ਨੂੰ ਬੇਰੁਜ਼ਗਾਰ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਵੱਡੀ ਗਿਣਤੀ ’ਚ ਪਹੁੰਚੇ ਮ੍ਰਿਤਕ ਕਰਮਚਾਰੀਆਂ ਦੇ ਆਸਰਿਤਾਂ ਵੱਲੋਂ ਮੁੱਖ ਦਫ਼ਤਰ ਸਾਹਮਣੇ ਪੱਕਾ ਮੋਰਚਾ ਸੁਰੂ ਕਰ ਦਿੱਤਾ ਹੈ। ਉਕਤ ਧਰਨਾਕਾਰੀਆਂ ਵੱਲੋਂ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਭਰਤੀਆਂ ਤੇ ਰੁਜ਼ਗਾਰ ਸਬੰਧੀ ਮੁੱਦਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਬੇਰੁਜ਼ਗਾਰ ਨੌਜਵਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆ ਮੰਗਾਂ ’ਚ ਸਿਰਫ ਤਿੰਨ ਲੱਖ ਦੀ ਸੈਲਸ਼ੀਅਸ ਰਾਸ਼ੀ ਹੀ ਜਮ੍ਹਾ ਕਰਵਾਈ ਜਾਵੇ ਤੇ ਉਨ੍ਹਾਂ ਦੀਆਂ ਮਾਵਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ’ਤੇ ਲਗਾਇਆ 12 ਫੀਸਦ ਵਿਆਜ ਮਾਫ ਕੀਤਾ ਜਾਵੇ, ਕੇਸ ਪੁਰਾਣੇ ਹੋਣ ਕਾਰਨ ਉਨ੍ਹਾਂ ਨੂੰ ਨੋਕਰੀ ਪ੍ਰਾਪਤ ਕਰਨ ਲਈ ਉਮਰ ਦੀ ਉੱਪਰੀ ਸ਼ੀਮਾਂ ’ਚ ਛੋਟ ਦਿੱਤੀ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਕੈਬਨਿਟ ਮੰਤਰੀ ਦੇ ਘਰ ਅੱਗੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਆਗੂਆ ਸਮੇਤ ਵੱਡੀ ਗਿਣਤੀ ’ਚ ਮ੍ਰਿਤਕ ਆਸ਼ਰਿਤ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button