PunjabTop News

ਵਿੱਕੀ ਮਿੱਡੂਖੇੜਾ ਕਤਲਕਾਂਡ : ਮੋਹਾਲੀ ਪੁਲਿਸ ਨੇ KLF ਨਾਲ ਜੁੜੇ ਧਰਮਿੰਦਰ ਸਿੰਘ ਖਿਲਾਫ਼ ਚਾਰਜਸ਼ੀਟ ਕੀਤੀ ਦਾਖਲ

ਵਿੱਕੀ ਮਿੱਡੂਖੇੜਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮੋਹਾਲੀ ਪੁਲਿਸ ਨੇ KLF ਨਾਲ ਜੁੜੇ ਧਰਮਿੰਦਰ ਸਿੰਘ ਉਰਫ਼ ਗੁਗਨੀ ਖਿਲਾਫ਼ ਚਾਰਜਸ਼ੀਟ ਦਾਖਲ ਕੀਤੀ ਹੈ। ਅਦਾਲਤ ਨੇ ਗੁਗਨੀ ਨੂੰ 27 ਜੁਲਾਈ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਕਰਨ ਦੇ ਆਦੇਸ਼ ਦਿੱਤੇ, ਜਦਕਿ ਤਿੰਨ ਸ਼ਾਰਪਸ਼ੂਟਰ ਨੂੰ ਪਹਿਲਾ ਹੀ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ।

ਗੁਗਨੀ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ, ਜਿਸ ਵਿੱਚ ਜੇਲ੍ਹ ਪ੍ਰਸ਼ਾਸਨ ਨੂੰ ਉਸਦੀ ਨਿਰਧਾਰਤ ਮਿਤੀ ‘ਤੇ ਪੇਸ਼ੀ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ, ਇਸ ਮਾਮਲੇ ਵਿੱਚ ਤਿੰਨ ਸ਼ਾਰਪਸ਼ੂਟਰਾਂ, ਅਜੈ ਉਰਫ਼ ਲੈਫਟੀ, ਸੱਜਣ ਉਰਫ਼ ਭੋਲੂ ਅਤੇ ਅਨਿਲ ਲਠ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਵਿੱਕੀ ਦਾ 7 ਅਗਸਤ 2021 ਨੂੰ ਸੈਕਟਰ-70 ਵਿੱਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਨੂੰ ਮਿਲਣ ਗਿਆ ਸੀ। ਜਿਵੇਂ ਹੀ ਉਹ ਦਫਤਰ ਤੋਂ ਬਾਹਰ ਨਿਕਲ ਕੇ ਆਪਣੀ ਕਾਰ ਵੱਲ ਵਧਿਆ ਤਾਂ ਦੋ ਨਕਾਬਪੋਸ਼ ਵਿਅਕਤੀ ਉਥੇ ਆ ਗਏ। ਜਿਸ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਵਿੱਕੀ ਨੇ ਕਾਰ ਤੋਂ ਹੇਠਾਂ ਉਤਰ ਕੇ ਭੱਜਣ ਦੀ ਪੂਰੀ ਕੋਸ਼ਿਸ਼ ਕੀਤੀ। ਵਿੱਕੀ ਕਰੀਬ ਇੱਕ ਕਿਲੋਮੀਟਰ ਤੱਕ ਦੌੜਿਆ। ਪਰ ਹਮਲਾਵਰ ਉਸ ਦਾ ਪਿੱਛਾ ਕਰਦੇ ਰਹੇ। ਬਦਮਾਸ਼ਾਂ ਨੇ ਕੁੱਲ 20 ਰਾਉਂਡ ਫਾਇਰ ਕੀਤੇ, ਜਿਨ੍ਹਾਂ ਵਿੱਚੋਂ 9 ਗੋਲੀਆਂ ਵਿੱਕੀ ਨੂੰ ਲੱਗੀਆਂ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button