PunjabPunjabTop News

ਬੰਦੀ ਸਿੰਘਾਂ ਦੀ ਰਿਹਾਈ ਲਈ 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ 2 ਘੰਟੇ ਰਹੇਗਾ ਪਰਚੀ ਮੁਕਤ-ਸੁੱਖ ਗਿੱਲ ਮੋਗਾ,ਨਿਮਾਣਾ,ਕਾਲਾ ਝਾੜ ਸਾਹਿਬ

ਮੋਗਾ, 8 ਜੂਨ (           )   ਕੌਮੀ ਇਨਸਾਫ ਮੋਰਚਾ ਮੋਹਾਲੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 9 ਜੂਨ 2026 ਦਿਨ ਮੰਗਲਵਾਰ ਨੂੰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਟੋਲ ਪਲਾਜ਼ਾ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਦੋ ਘੰਟਿਆਂ ਲਈ ਪਰਚੀ ਮੁਕਤ (ਟੋਲ ਫਰੀ) ਰੱਖਿਆ ਜਾਵੇਗਾ।
ਮੋਰਚੇ ਦੇ ਆਗੂਆਂ ਸੁੱਖ ਗਿੱਲ ਮੋਗਾ ਅਤੇ ਤਰਨਜੀਤ ਸਿੰਘ ਨਿਮਾਣਾ,ਬਲਵਿੰਦਰ ਸਿੰਘ ਕਾਲਾ ਝਾੜ ਸਾਹਬ ਨੇ ਦੱਸਿਆ ਕਿ ਇਹ ਸੰਘਰਸ਼ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਜਾ ਰਹੀ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ, ਸਿੱਖ ਸੰਗਤਾਂ ਅਤੇ ਇਨਸਾਫ ਪਸੰਦ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਲਾਡੋਵਾਲ ਟੋਲ ਪਲਾਜ਼ਾ ਪਹੁੰਚ ਕੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ,ਇਸ ਮੌਕੇ ਪ੍ਰੈਸ ਨੂੰ ਵੀ ਵਿਸ਼ੇਸ਼ ਸੱਦਾ ਦਿੱਤਾ ਗਿਆ ਹੈ। ਲੁਧਿਆਣਾ ਦੇ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਨਾਲ ਸਬੰਧਤ ਪੱਤਰਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਲਾਡੋਵਾਲ ਟੋਲ ਪਲਾਜ਼ਾ ਪਹੁੰਚ ਕੇ ਇਸ ਸੰਘਰਸ਼ ਦੀ ਕਵਰੇਜ ਕਰਨ,ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ,ਅੰਨਦਾਤਾ ਕਿਸਾਨ ਯੂਨੀਅਨ ਦੇ ਸੂਬਾ ਆਗੂ ਤਰਨਜੀਤ ਸਿੰਘ ਨਿਮਾਣਾ,ਦਲਜੀਤ ਸਿੰਘ ਸਰਪੰਚ,ਜੀਤ ਔਲਖ,ਬਲਜਿੰਦਰ ਸਿੰਘ ਗੁੱਡੂ ਬਾਬਾ,ਬਲਜੀਤ ਸਿੰਘ ਭਾਊ,ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ,ਜਥੇਦਾਰ ਗੁਰਦੀਪ ਸਿੰਘ ਬਠਿੰਡਾ,ਬਾਪੂ ਗੁਰਚਰਨ ਸਿੰਘ,ਪਾਲ ਸਿੰਘ ਘੜੂਆਂ,ਇੱਕਬਾਲ ਸਿੰਘ ਦਿੱਲੀ ਵੱਲੋਂ ਸਾਂਝੀ ਕੀਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button