PunjabPunjabTop News

ਵਾਰਿਸ ਪੰਜਾਬ ਦੇ’ ਹੋਏ ਇਆਲੀ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੂੰ ਮਿਲੀ ਮਜ਼ਬੂਤੀ

ਸੀਨੀਅਰ ਆਗੂ ਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਫਰੀਦਕੋਟ ਦੇ ਸਾਂਸਦ ਸਰਬਜੀਤ ਸਿੰਘ ਖਾਲਸਾ ਤੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਦੌਰਾਨ ਪਾਰਟੀ ਦੇ ਹੋਰ ਵੀ ਆਗੂ ਸਟੇਜ਼ ‘ਤੇ ਮੌਜੂਦ ਰਹੇ। ਦੱਸ ਦੇਈਏ ਕਿ ਮਨਪ੍ਰੀਤ ਸਿੰਘ ਇਆਲੀ ਨੇ ਬੀਤੀ ਦਿਨੀਂ ਹੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫ਼ਾ ਦੇ ਦਿੱਤਾ ਸੀਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਨ੍ਹਾਂ ਨੇ ਫੈਸਲਾ ਲਿਆ ਹੈ ਕਿ ਪੰਥ ਤੇ ਪੰਜਾਬ ਦੀ ਚੜ੍ਹਦੀਕਲਾ ਲਈ ਉਹ ‘ਵਾਰਿਸ ਪੰਜਾਬ ਦੇ’ ਪਾਰਟੀ ਨਾਲ ਮੋਢੇ ਨਾਲ ਮੋਢਾ ਲਾ ਕੇ ਚਲਣਗੇ। ਉਨ੍ਹਾਂ ਨੇ ਕਿਹਾ ਕਿ ਪੰਥ ਦੇ ਮਸਲੇ ਜੋ ਅਜੇ ਤੱਕ ਹੱਲ ਨਹੀਂ ਹੋਏ ਤੇ ਪੰਜਾਬ ਦੀਆਂ ਮੰਗਾਂ- ਚਾਹੇ ਪਾਣੀਆਂ ਦਾ ਮਸਲਾ ਹੋਵੇ, ਚੰਡੀਗੜ੍ਹ ਦਾ ਮਸਲਾ ਹੋਵੇ, ਪੰਜਾਬੀ ਬੋਲੀ ਵਾਲੇ ਇਲਾਕਿਆਂ ਦਾ ਮਸਲਾ ਹੋਵੇ ਜਾਂ ਕਿਸਾਨੀ ਦੇ ਮੁੱਦੇ ਵਰਗੇ ਹੋਰ ਮਸਲੇ ਹੋਣ, ਇਹ ਸਭ ਉਨ੍ਹਾਂ ਦੇ ਮੁੱਖ ਮੁੱਦੇ ਹੋਣਗੇ। ਉਨ੍ਹਾਂ ਨੇ ਕਿਹਾ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਕਰਵਾਉਣੀ ਵੀ ਉਨ੍ਹਾਂ ਦਾ ਮੁੱਖ ਮੁੱਦਿਆਂ ‘ਚੋਂ ਇੱਕ ਰਹੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button