PunjabTop News

ਗੁਰਦੁਆਰਾ ਸੰਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਸਮਾਂ ਸਾਰਣੀ ‘ਚ ਤਬਦੀਲੀ

ਸੰਤ ਬਾਬਾ ਜਵੰਦ ਸਿੰਘ ਦੀ ਬਰਸੀ ਨੂੰ ਸਮਰਪਿਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਘੇਰੇ ਅਧੀਨ ਆਉਂਦੇ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਧਾਰਮਿਕ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ(ਏਅਰ ਪੋਰਟ ਅਥਾਰਟੀ ਆਫ ਇੰਡੀਆ) ਤੇ ਇਲਾਕੇ ਦੀਆਂ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ 2 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਅੰਮ੍ਰਿਤਸਰ ਹਵਾਈ ਅੱਡੇ ਦੇ ਡਾਇਰੈਕਟਰ ਐਨ ਕੇ ਸ਼ਰਮਾ ਵੱਲੋਂ ਸੰਗਤਾਂ ਦੀ ਮੰਗ ਤੇ ਆਮਦ ਨੂੰ ਮੁੱਖ ਰੱਖਦਿਆਂ ਜਾਰੀ ਕੀਤੇ ਗਏ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬ ਦੇ ਕਿਵਾੜ ਖੋਲ੍ਹਣ ਦਾ ਸਮਾਂ ਸਾਰਣੀ ਨਿਯਤ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਕਮੇਟੀ ਸੇਵਾਦਾਰਾਂ ‘ਚ ਰਣਧੀਰ ਸਿੰਘ, ਕੰਵਲਬੀਰ ਸਿੰਘ, ਕੁਲਦੀਪ ਸਿੰਘ, ਭਗਵੰਤ ਸਿੰਘ, ਅੰਗਰੇਜ਼ ਸਿੰਘ,, ਰਕੇਸ਼ ਕੁਮਾਰ, ਇੰਦਰਜੀਤ ਸਿੰਘ, ਹਰਸਿਮਰਤ ਕੌਰ ਤੋਂ ਇਲਾਵਾ ਨਛੱਤਰ ਸਿੰਘ ਭੁੱਲਰ, ਬਾਬਾ ਸਰਬਜੀਤ ਸਿੰਘ ਰਾਜਾਸਾਂਸੀ ਨੇ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆ ਕਿਹਾ ਕਿ ਏਅਰਪੋਰਟ ਡਾਇਰੈਕਟਰ ਵੱਲੋਂ ਜਾਰੀ ਕੀਤੇ ਇਸ ਸਮਾਂ ਸਾਰਣੀ ‘ਚ ਉਨ੍ਹਾਂ ਦੱਸਿਆ ਕਿ 26 ਜੂਨ 2026 ਤੋਂ ਲੈ ਕੇ 1 ਜੁਲਾਈ ਤੱਕ ਸਵੇਰ 5.30 ਵਜੇ ਤੋਂ ਦੁਪਹਿਰ12:00 ਵਜੇ ਤੱਕ ਤੇ ਸ਼ਾਮ 4 ਵਜੇ ਤੋਂ ਰਾਤ 8:30 ਵਜੇ ਤੱਕ ਗੁਰਦੁਆਰਾ ਸਾਹਿਬ ਦਾ ਰਸਤਾ ਖੋਲ੍ਹਿਆ ਜਾਵੇਗਾ। ਦੁਪਹਿਰ ਸਮੇਂ ਗੁਰਦੁਆਰਾ ਸਾਹਿਬ ਦਾ ਰਸਤਾ ਬੰਦ ਰਹੇਗਾ।
ਇਸ ਤੋਂ ਇਲਾਵਾ 2 ਜੁਲਾਈ ਨੂੰ ਸਵੇਰ 5.30 ਤੋ ਰਾਤ 8.30 ਵਜੇ ਤੱਕ ਸਾਰਾ ਦਿਨ ਖੁੱਲ੍ਹਾ ਰਹੇਗਾ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਕਿਹਾ ਕਿ ਹਵਾਈ ਅੱਡੇ ਦੀ ਸੁਰੱਖਿਆ ਨੂੰ ਲੈ ਕੇ ਆਪਣੇ ਆਧਾਰ ਕਾਰਡ ਨਾਲ ਲੈ ਕੇ ਆਉਣ ਅਤੇ ਕਮੇਟੀ ਵਲੋਂ ਦਿੱਤੇ ਗਏ ਉਕਤ ਸਮੇਂ ਦੀ ਪਾਲਣਾ ਕਰਨ। ਉਨ੍ਹਾਂ ਸਮੂਹ ਸੰਗਤ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਜਾਣ ਸਮੇਂ ਮੋਬਾਈਲ ਫੋਨਾਂ ਦੀ ਸਖ਼ਤ ਮਨਾਹੀ ਕੀਤੀ ਗਈ ਹੈ ਇਸ ਲਈ ਸੰਗਤਾਂ ਦਰਸ਼ਨ ਕਰਨ ਸਮੇਂ ਗੁਰਦੁਆਰਾ ਸਾਹਿਬ ਵਿਖੇ ਮੋਬਾਈਲ ਫੋਨ ਨਾਲ ਨਾ ਲੈ ਕੇ ਆਉਣ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਹੋ ਰਹੇ ਸਮਾਗਮ ਵਿਚ ਲੰਗਰ ਲਗਾਉਣ ਸੰਬੰਧੀ ਅਗਾਉਂ ਸੂਚਿਤ ਕਮੇਟੀ ਪ੍ਰਬੰਧਕਾਂ ਨੂੰ ਲਿਖਤੀ ਰੂਪ ਵਿੱਚ ਕਰਨਾ ਹੋਵੇਗਾ ਅਤੇ ਉਨ੍ਹਾਂ ਤੋਂ ਲੋੜੀਂਦੀ ਪ੍ਰਵਾਨਗੀ ਲੈਣੀ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button