chandigarhD5 Channel PunjabiD5 special

ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂ

➖ ਭਗਵੰਤ ਮਾਨ ਤੁਰੰਤ ਅਸਤੀਫਾ ਦੇਣ, ਅਰਵਿੰਦ ਕੇਜਰੀਵਾਲ ਜਵਾਬ ਦੇਣ : ਭਾਜਪਾ ਪੰਜਾਬ

ਚੰਡੀਗੜ੍ਹ, 25ਜੂਨ :
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਅੱਜ ਆਪਣੇ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾਕ੍ਰਮ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ।

ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ “ਗੁਰੂ ਦੋਖੀ” ਅਤੇ “ਪੰਥ ਵਿਰੋਧੀ” ਐਲਾਨੇ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਭਗਵੰਤ ਮਾਨ ਕੁਰਸੀ ਨਾਲ ਚਿੰਬੜੇ ਹੋਏ ਹਨ, ਜੋ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਅਤੇ ਮਰਿਆਦਾ ਪ੍ਰਤੀ ਗੰਭੀਰ ਬੇਅਦਬੀ ਹੈ।

ਗੁਰੂਗ੍ਰਾਮ ਵਿੱਚ ਦਰਜ ਹੋਈ ਐੱਫ.ਆਈ.ਆਰ. ਦਾ ਹਵਾਲਾ ਦਿੰਦਿਆਂ ਢਿੱਲੋਂ ਨੇ ਦੋਸ਼ ਲਗਾਇਆ ਕਿ ਸਰਕਾਰੀ ਅਧਿਕਾਰੀਆਂ ਨੇ 10 ਲੱਖ ਰੁਪਏ ਦੇ ਕੇ ਇੱਕ ਝੂਠੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਈ, ਤਾਂ ਜੋ ਸੱਚ ਨੂੰ ਲੁਕਾਇਆ ਜਾ ਸਕੇ ਅਤੇ ਸਿੱਖ ਪੰਥ ਨੂੰ ਗੁੰਮਰਾਹ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਧੋਖਾ ਦੇਣ ਦੀ ਕੋਸ਼ਿਸ਼ ਸੀ।

ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇੱਜ਼ਤ, ਮਰਿਆਦਾ ਅਤੇ ਹੁਕਮ ਕਿਸੇ ਵੀ ਸਿਆਸੀ ਕੁਰਸੀ ਤੋਂ ਵੱਡੇ ਹਨ। ਉਨ੍ਹਾਂ ਕਿਹਾ, “ਅਕਾਲ ਤਖ਼ਤ ਸਾਹਿਬ ਦੀ ਇੱਜ਼ਤ ਕਿਸੇ ਵੀ ਸਿਆਸੀ ਅਹੁਦੇ ਜਾਂ ਕੁਰਸੀ ਤੋਂ ਉੱਪਰ ਹੈ।”

ਢਿੱਲੋਂ ਨੇ ਅਰਵਿੰਦ ਕੇਜਰੀਵਾਲ ਨੂੰ ਵੀ ਘੇਰਦਿਆਂ ਕਿਹਾ ਕਿ ਜੋ ਪਹਿਲਾਂ ਭਗਵੰਤ ਮਾਨ ਦੇ ਬਚਾਅ ਲਈ ਅੱਗੇ ਆਏ ਸਨ, ਉਹ ਅੱਜ ਚੁੱਪ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਚੁੱਪੀ ਉਨ੍ਹਾਂ ਦੀ ਮਿਲੀਭੁਗਤ ਨੂੰ ਦਰਸਾਉਂਦੀ ਹੈ।

ਢਿੱਲੋਂ ਨੇ ਕਿਹਾ ਕਿ ਹੁਣ ਹਰ ਮੰਤਰੀ, ਹਰ ਵਿਧਾਇਕ ਅਤੇ ਹਰ ਸਰਕਾਰੀ ਅਧਿਕਾਰੀ ਨੂੰ ਫੈਸਲਾ ਕਰਨਾ ਪਵੇਗਾ ਕਿ ਉਹ ਪੰਜਾਬ ਦੀ ਇੱਜ਼ਤ ਅਤੇ ਸੱਚ ਦੇ ਨਾਲ ਖੜ੍ਹਾ ਹੈ ਜਾਂ “ਗੁਰੂ ਦੋਖੀ” ਦੀ ਕੁਰਸੀ ਦੇ ਨਾਲ।

ਢਿੱਲੋਂ ਨੇ ਮੰਗ ਕੀਤੀ ਕਿ ਭਗਵੰਤ ਮਾਨ ਤੁਰੰਤ ਅਸਤੀਫਾ ਦੇਣ ਅਤੇ ਅਰਵਿੰਦ ਕੇਜਰੀਵਾਲ ਪੰਜਾਬ ਦੀ ਜਨਤਾ ਅੱਗੇ ਜਵਾਬ ਦੇਣ।

ਉਨ੍ਹਾਂ ਦੁਹਰਾਇਆ ਕਿ ਭਾਜਪਾ ਪੰਜਾਬ ਸੱਚ, ਨਿਆਂ ਅਤੇ ਪੰਜਾਬ ਦੀਆਂ ਪਵਿੱਤਰ ਸੰਸਥਾਵਾਂ ਦੀ ਮਰਿਆਦਾ ਦੀ ਰੱਖਿਆ ਲਈ ਹਰ ਪੱਧਰ ’ਤੇ ਆਵਾਜ਼ ਉਠਾਉਂਦੀ ਰਹੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button