PunjabTop News

ਪੰਜਾਬ ਅਤੇ ਚੰਡੀਗੜ੍ਹ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ ‘ਚ ਜ਼ਿਆਦਾਤਰ ਹਿੱਸਿਆਂ ‘ਚ ਮੀਂਹ

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ 27 ਅਤੇ 28 ਜੂਨ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਆਰੇਂਜ  ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ 24 ਤੋਂ 48 ਘੰਟਿਆਂ ਵਿੱਚ ਪੰਜਾਬ ਅਤੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋਣਗੀਆਂ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ।

ਅੰਮ੍ਰਿਤਸਰ, ਤਰਨਤਾਰਨ,ਪਠਾਨਕੋਟ ਵਿੱਚ 27 ਜੂਨ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ ਵਿੱਚ ਲਗਾਤਾਰ ਮੀਂਹ ਪੈਣ ਕਰਕੇ ਪਾਣੀ ਭਰਨ ਦੀ ਸੰਭਾਵਨਾ ਹੋ ਸਕਦੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ, ਮਾਲਵਾ, ਪਟਿਆਲਾ, ਰੂਪਨਗਰ ਵਿੱਚ ਅੱਜ ਰਾਤ ਨੂੰ ਮੌਸਮ ਬਦਲੇਗਾ ਅਤੇ ਵੀਕੈਂਡ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਗੱਲ ਕਰੀਏ ਬਠਿੰਡਾ, ਫਾਜ਼ਿਲਕਾ, ਮੁਕਤਸਰ, ਮੋਗਾ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ।

26 ਜੂਨ

ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਗਰਜ-ਤੂਫਾਨ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

27 ਅਤੇ 28 ਜੂਨ

ਇਨ੍ਹਾਂ ਦੋ ਦਿਨਾਂ ਦੌਰਾਨ ਮਾਨਸੂਨ ਸਭ ਤੋਂ ਵੱਧ ਸਰਗਰਮ ਰਹੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਕਈ ਜ਼ਿਲ੍ਹਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਵਿੱਚ ਵਿਘਨ ਪੈਣ ਦੀ ਵੀ ਉਮੀਦ ਹੈ।

29 ਜੂਨ ਤੋਂ 1 ਜੁਲਾਈ

ਬਰਸਾਤ ਦਾ ਮੌਸਮ ਜਾਰੀ ਰਹੇਗਾ, ਹਾਲਾਂਕਿ ਇਸਦੀ ਤੀਬਰਤਾ ਕੁਝ ਘੱਟ ਸਕਦੀ ਹੈ। ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button