PunjabTop News

ਜਲੰਧਰ ਅਤੇ ਖਰੜ ‘ਚ CM ਭਗਵੰਤ ਮਾਨ ਖ਼ਿਲਾਫ਼ ਲੱਗੇ ਪੋਸਟਰ

ਮੋਹਾਲੀ ਦੇ ਖਰੜ ਸ਼ਹਿਰ ਵਿੱਚ ਵੀਰਵਾਰ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਲੱਗੇ ਪੋਸਟਰਾਂ ਵਿੱਚ ਮੁੱਖ ਮੰਤਰੀ ਦੀ ਤਸਵੀਰ ‘ਤੇ ਕ੍ਰਾਸ ਦਾ ਨਿਸ਼ਾਨ ਲਗਾਇਆ ਗਿਆ ਸੀ ਅਤੇ ਲਿਖਿਆ ਗਿਆ ਸੀ, “ਭਗਵੰਤ ਮਾਨ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਹੈ, ਸੰਗਤ ਇਸਨੂੰ ਮੂੰਹ ਨਾ ਲਾਓ।”

ਇਹ ਪੋਸਟਰ ਚੰਡੀਗੜ੍ਹ-ਖਰੜ ਫਲਾਈਓਵਰ ਹੇਠਾਂ, ਬੱਸ ਸਟੈਂਡ ਅਤੇ ਆਸ-ਪਾਸ ਦੇ ਜਨਤਕ ਸਥਾਨਾਂ ‘ਤੇ ਕਰੀਬ 3 ਕਿਲੋਮੀਟਰ ਦੇ ਖੇਤਰ ਵਿੱਚ ਚਿਪਕਾਏ ਗਏ ਸਨ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਮੌਕੇ ‘ਤੇ ਪਹੁੰਚੇ ਅਤੇ ਪੋਸਟਰ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪੋਸਟਰਾਂ ਵਿੱਚ ਕੀਤੇ ਗਏ ਦਾਵਿਆਂ ਦੀ ਕਿਸੇ ਅਧਿਕਾਰਕ ਸੰਸਥਾ ਵੱਲੋਂ ਪੁਸ਼ਟੀ ਨਹੀਂ ਹੋਈ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਪੋਸਟਰ ਕਿਸੇ ਅਣਪਛਾਤੇ ਵਿਅਕਤੀ ਜਾਂ ਗਰੁੱਪ ਵੱਲੋਂ ਰਾਤ ਸਮੇਂ ਲਗਾਏ ਗਏ ਸਨ। ਖਰੜ ਦੇ ਡੀਐਸਪੀ Ishan Singla ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਇਲਾਕੇ ਦੇ CCTV ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਪੋਸਟਰ ਲਗਾਉਣ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ।
ਇਸ ਤੋਂ ਪਹਿਲਾਂ ਜਲੰਧਰ ਦੇ ਜੀਟੀਬੀ ਨਗਰ ਸਥਿਤ ਗੁਰਦੁਆਰਾ ਨੌਵੀ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਵਿੱਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਬਾਅਦ CM ਭਗਵੰਤ ਮਾਨ ਖ਼ਿਲਾਫ਼ ਪੋਸਟਰ ਲਗਾਏ ਗਏ ਸਨ। ਇਨ੍ਹਾਂ ਪੋਸਟਰਾਂ ਵਿੱਚ ਭਗਵੰਤ ਸਿੰਘ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਦੱਸਿਆ ਗਿਆ ਹੈ, ਨਾਲ ਹੀ ਸੰਗਤ ਨੂੰ ‘ਉਨ੍ਹਾਂ ਨੂੰ ਮੂੰਹ ਨਾ ਲਾਉਣ’ ਦੀ ਅਪੀਲ ਕੀਤੀ ਗਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਜਾ ਕੇ ਆਪਣੀ ਕਥਿਤ ਗਲਤੀ ਲਈ ਮਾਫ਼ੀ ਮੰਗਣ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਅਜਿਹਾ ਨਹੀਂ ਕਰਦੇ ਤਾਂ ਸਿੱਖ ਸੰਸਥਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਏ ਗਏ ਫ਼ੈਸਲਿਆਂ ‘ਤੇ ਡਟੇ ਰਹਿੰਦਿਆਂ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਦੇ ਸਨਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਹ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਹੋਈ ਤਾਂ ਸਿੱਖ ਜਥੇਬੰਦੀਆਂ ਆਪਣਾ ਵਿਰੋਧ ਹੋਰ ਤੇਜ਼ ਕਰ ਸਕਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button