
ਭਗਵੰਤ ਮਾਨ ਸਰਕਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਾਲੇ ਚੱਲ ਰਹੇ ਵਿਵਾਦ ਬਾਰੇ ਬੋਲਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ, ਜਿਸ ਦੀ ਮਰਯਾਦਾ ਅਤੇ ਸਰਵਉੱਚਤਾ ਦਾ ਸਤਿਕਾਰ ਕਰਨਾ ਹਰ ਸਰਕਾਰ ਅਤੇ ਹਰ ਸੰਵਿਧਾਨਕ ਅਹੁਦੇਦਾਰ ਦਾ ਫ਼ਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਸਿਆਸੀ ਲਾਭ ਲਈ ਧਾਰਮਿਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣਾ ਪੰਜਾਬ ਅਤੇ ਸਮਾਜ ਦੇ ਹਿੱਤ ਵਿੱਚ ਨਹੀਂ ਹੈ। ਓਹਨਾ ਨੇ ਕਿਹਾ ਕਿ ਲਗਾਤਾਰ ਹੋ ਰਹੀ ਬੇਲੋੜੀ ਬਿਆਨਬਾਜ਼ੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਨ ਮਰਯਾਦਾ ਨੂੰ ਲਗਾ ਜਾ ਰਹੀ ਠੇਸ ਨਾਨਕ ਨਾਮ ਲੇਵਾ ਸੰਗਤ ਨੂੰ ਪ੍ਰਵਾਨ ਨਹੀਂ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਟਕਰਾਅ ਛੱਡ ਕੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਾ ਚਾਹੀਦਾ ਹੈ।ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਬੋਰਡ ਵਿਚ ਸਰਕਾਰੀ ਨਾਮਜ਼ਦ ਪ੍ਰਤੀਨਿਧਾਂ ਦੀ ਗਿਣਤੀ ਵਧਾਉਣ ਬਾਰੇ ਨਵੇਂ ਕਾਨੂੰਨ ਦੇ ਖਰੜੇ ਨੂੰ ਵਾਪਸ ਲਿਆ ਜਾਵੇ
ਚੰਡੀਗੜ੍ਹ, 26 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਨੂੰ ਅਪੀਲ ਕੀਤੀ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਖੁਦਮੁਖ਼ਤਿਆਰ ਸਰੂਪ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਬੋਰਡ ਵਿਚ ਸਰਕਾਰੀ ਪ੍ਰਤੀਨਿਧਾਂ ਦੀ ਗਿਣਤੀ ਵਧਾਉਣ ਲਈ ਤਿਆਰ ਕੀਤੇ ਗਏ ਕਾਨੂੰਨ ਦੇ ਖਰੜੇ ਨੂੰ ਵਾਪਸ ਲਿਆ ਜਾਵੇ।
ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਸਿੱਖ ਕੌਮ ਵਿਚ ਇਸ ਗੱਲ ਦਾ ਰੋਸ ਹੈ ਕਿ ਸਿੱਖ ਕੌਮ ਦੀ ਸਭ ਤੋਂ ਵੱਡੀ ਸੰਸਥਾ ਸ਼੍ਰੋਮਣੀ…
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




