PunjabTop News

ਨਕਲੀ ਯੂਰੀਆ ਮਾਮਲੇ ‘ਚ 7 ਅਧਿਕਾਰੀਆਂ ਵਿਰੁੱਧ ਚਾਰਜਸ਼ੀਟ ਜਾਰੀ!

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਤਹਿਤ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਟੈਕਨੀਕਲ ਗ੍ਰੇਡ ਯੂਰੀਆ ਦੀ ਥਾਂ ਸਬਸਿਡੀ ਵਾਲੇ ਐਗਰੀਕਲਚਰ-ਗ੍ਰੇਡ (ਨਿੰਮ-ਕੋਟੇਡ) ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ 7 ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ ਕੀਤੀ ਹੈ, ਜਦਕਿ ਇੱਕ ਹੋਰ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ।

ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਹਿਕਾਰਤਾ ਵਿਭਾਗ ਨੇ ਟੈਕਨੀਕਲ ਗ੍ਰੇਡ ਯੂਰੀਆ ਦੀ ਥਾਂ ਸਬਸਿਡੀ ਵਾਲੇ ਐਗਰੀਕਲਚਰ ਗ੍ਰੇਡ (ਨਿੰਮ-ਕੋਟੇਡ) ਯੂਰੀਆ ਦੀ ਵਰਤੋਂ ਨਾਲ ਸਬੰਧਤ ਮਾਮਲੇ ਵਿੱਚ ਤੁਰੰਤ, ਵਿਆਪਕ ਅਤੇ ਸਮਾਂਬੱਧ ਕਾਰਵਾਈ ਕੀਤੀ ਹੈ। ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ, ਪ੍ਰਸ਼ਾਸਕੀ ਸਕੱਤਰ, ਸਹਿਕਾਰਤਾ ਵਿਭਾਗ ਨੇ ਮਾਰਕਫੈੱਡ ਅਤੇ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਜ਼ ਨੂੰ ਤੁਰੰਤ ਤੱਥ ਖੋਜ ਜਾਂਚ ਵਿੱਢਣ, ਅਣਗਹਿਲੀ ਲਈ ਜ਼ਿੰਮੇਵਾਰੀ ਤੈਅ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ ‘ਕਾਰਵਾਈ ਰਿਪੋਰਟ’ ਸੌਂਪਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਟੈਕਨੀਕਲ ਗ੍ਰੇਡ ਯੂਰੀਆ ਦੀ ਖਰੀਦ ਲਈ ਜ਼ਿੰਮੇਵਾਰ ਜਨਰਲ ਮੈਨੇਜਰਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ 25 ਜੂਨ ਨੂੰ ‘ਮੇਜਰ ਪੈਨਲਟੀ’ (ਸਖ਼ਤ ਸਜ਼ਾ) ਅਨੁਸ਼ਾਸਨੀ ਕਾਰਵਾਈ ਵਿੱਢਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button