agricultureSports

ਦੂਜੇ ਟੀ-20 ‘ਚ ਇੰਗਲੈਂਡ ਨੇ 4 ਵਿਕਟਾਂ ਨਾਲ ਹਰਾਇਆ ਭਾਰਤ ਨੂੰ

 – ਇੰਗਲੈਂਡ ਨੇ ਦੂਜੇ ਟੀ-20 ਮੈਚ ਵਿਚ ਭਾਰਤ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਓਲਡ ਟ੍ਰੈਫਰਡ ਸਟੇਡੀਅਮ ਵਿਖੇ ਹੋਏ ਇਸ ਮੈਚ ਵਿਚ ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ ‘ਤੇ 190 ਦੌੜਾਂ ਬਣਾਈਆਂ। ਭਾਰਤ ਵਲੋਂ ਵਿਕਟਕੀਪਰ ਬੱਲੇਬਾਜ਼ੀ ਇਸ਼ਾਨ ਕਿਸ਼ਨ ਨੇ ਸਭ ਤੋਂ ਵੱਧ 49 (40 ਗੇਂਦਾਂ) ਦੌੜਾਂ ਬਣਾਈਆਂ ਜਦਕਿ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ 43 (24 ਗੇਂਦਾਂ) ਅਤੇ ਕਪਤਾਨ ਸ਼੍ਰੇਅਸ ਅਈਅਰ ਨੇ 37 (22 ਗੇਂਦਾਂ) ਦੌੜਾਂ ਬਣਾਈਆਂ। ਇੰਗਲੈਂਡ ਵਲੋਂ ਤੇਜ਼ ਗੇਂਦਬਾਜ਼ ਸੈਮ ਕਰਨ ਨੇ 4 ਓਵਰਾਂ ਵਿਚ 33 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ।
ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਇੰਗਲੈਂਡ ਦੀ ਟੀਮ ਨੇ ਨਿਰਧਾਰਤ ਟੀਚਾ 19 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ ”ਤੇ ਹਾਸਲ ਕਰ ਲਿਆ। ਇੰਗਲੈਂਡ ਵਲੋਂ ਜੈਕਬ ਬੈਥਲ ਨੇ ਸਭ ਤੋਂ ਵੱਧ 76 (46 ਗੇਂਦਾਂ) ਦੌੜਾਂ ਬਣਾਈਆਂ, ਜੋ ਕਿ ਅੰਤ ਤੱਕ ਆਊਟ ਨਹੀਂ ਹੋਏ। ਭਾਰਤ ਵਲੋਂ ਅਰਸ਼ਦੀਪ ਸਿੰਘ ਨੇ 4 ਓਵਰਾਂ ਵਿਚ 40 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ। ਇੰਗਲੈਂਡ ਦੇ ਜੈਕਬ ਬੈਥਲ ਨੂੰ ਉਸ ਦੀ ਸ਼ਾਨਦਾਰ ਬੱਲੇਬਾਜ਼ੀ ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ।
ਇਸ ਦੇ ਨਾਲ ਹੀ 5 ਮੈਚਾਂ ਦੀ ਲੜੀ ਵਿਚ ਇੰਗਲੈਂਡ ਨੇ 1-0 ਦੀ ਬੜ੍ਹਤ ਹਾਸਲ ਕਰ ਲਈ। ਲੜੀ ਦਾ ਅਗਲਾ ਮੈਚ 7 ਜੁਲਾਈ ਨੂੰ ਹੋਵੇਗਾJ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button