PunjabTop News

ਪੰਜਾਬ ‘ਚ ਸਵੇਰੇ-ਸਵੇਰੇ ਕਈ ਥਾਈਂ ਪੈ ਰਿਹਾ ਮੀਂਹ, ਅਲਰਟ ਜਾਰੀ

ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ।ਅਸਮਾਨ ਵਿੱਚ ਬੱਦਲ ਛਾਏ ਹੋਏ ਹਨ।

ਅੱਜ 11 ਜੁਲਾਈ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ, ਹਾਲਾਂਕਿ ਇਹ ਆਮ ਪੱਧਰ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਕੱਲ੍ਹ ਸ਼ੁੱਕਰਵਾਰ ਸਵੇਰੇ 6:00 ਵਜੇ ਤੋਂ ਸ਼ਾਮ 5:30 ਵਜੇ ਤੱਕ ਚੰਡੀਗੜ੍ਹ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਦਰਜ ਕੀਤਾ ਗਿਆ। ਫਾਜ਼ਿਲਕਾ ਵਿੱਚ ਸਭ ਤੋਂ ਵੱਧ 25.5 ਮਿਲੀਮੀਟਰ ਮੀਂਹ ਪਿਆ। ਇਸ ਤੋਂ ਇਲਾਵਾ, ਬਠਿੰਡਾ ਵਿੱਚ 3.0 ਮਿਲੀਮੀਟਰ ਅਤੇ ਚੰਡੀਗੜ੍ਹ ਸ਼ਹਿਰ ਵਿੱਚ 1.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 11 ਅਤੇ 12 ਜੁਲਾਈ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਬਾਅਦ ਬਾਰਿਸ਼ ਦੀ ਗਤੀਵਿਧੀ ਘੱਟਣ ਦੀ ਉਮੀਦ ਹੈ, ਸਿਰਫ ਦੂਰ-ਦੁਰਾਡੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button