
ਟੈਕਸੀ ਚਾਲਕਾਂ ਵਿਚਾਲੇ ਚੱਲ ਰਹੇ ਵਿਵਾਦ ਤੋਂ ਬਾਅਦ ਹਲਵਾਰਾ ਕੌਮਾਂਤਰੀ ਹਵਾਈ ਅੱਡੇ ‘ਤੇ ਟੈਕਸੀਆਂ ਅਤੇ ਹੋਰ ਵਾਹਨਾਂ ਦੀ ਐਂਟਰੀ ਰੋਕ ਦਿੱਤੀ ਗਈ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੁੱਖ ਗੇਟ ਤੋਂ ਅੰਦਰ ਤੱਕ ਸਮਾਨ ਚੁੱਕ ਕੇ ਪੈਦਲ ਜਾਣ ਲਈ ਮਜਬੂਰ ਹੋਏ ਯਾਤਰੀਆਂ ਨੇ ਏਅਰਪੋਰਟ ਪ੍ਰਬੰਧਨ ਖ਼ਿਲਾਫ਼ ਨਾਰਾਜ਼ਗੀ ਜ਼ਾਹਰ ਕੀਤੀ।ਕਿ ਪਿਛਲੇ ਕੁਝ ਦਿਨਾਂ ਤੋਂ ਸਥਾਨਕ ਅਤੇ ਲੁਧਿਆਣਾ ਦੀਆਂ ਟੈਕਸੀ ਯੂਨੀਅਨਾਂ ਵਿਚ ਯਾਤਰੀਆਂ ਦੀ ਢੋਆ-ਢੁਆਈ ਅਤੇ ਕਿਰਾਏ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸ ਦੌਰਾਨ ਟੈਕਸੀ ਚਾਲਕਾਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਬਹਿਸਬਾਜ਼ੀ ਦੇ ਮਾਮਲੇ ਵੀ ਸਾਹਮਣੇ ਆਏ ਸਨ। ਸੋਸ਼ਲ ਮੀਡੀਆ ‘ਤੇ ਇਸ ਨਾਲ ਸਬੰਧਤ ਕਈ ਵੀਡੀਓ ਵੀ ਵਾਇਰਲ ਹੋਈਆਂ।ਭਾਵੇਂ ਸ਼ੁੱਕਰਵਾਰ ਨੂੰ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਬਣ ਗਈ ਸੀ ਅਤੇ ਰੈਪਿਡੋ, ਓਲਾ ਤੇ ਉਬਰ ਦੀਆਂ ਸੇਵਾਵਾਂ ਬਾਰੇ ਵੀ ਫ਼ੈਸਲਾ ਕੀਤਾ ਗਿਆ ਸੀ, ਪਰ ਸ਼ਨਿਚਰਵਾਰ ਸਵੇਰੇ ਹਵਾਈ ਅੱਡੇ ‘ਤੇ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ ਲਾ ਦਿੱਤੀ ਗਈ। ਇਸ ਕਾਰਨ ਐਂਟਰੀ ਗੇਟ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਯਾਤਰੀਆਂ ਨੂੰ ਗਰਮੀ ਵਿੱਚ ਸਮਾਨ ਚੁੱਕ ਕੇ ਅੰਦਰ ਜਾਣਾ ਪਿਆ।ਯਾਤਰੀਆਂ ਨੇ ਕਿਹਾ ਕਿ ਟੈਕਸੀ ਚਾਲਕਾਂ ਦੇ ਵਿਵਾਦ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉੱਧਰ ਹਵਾਈ ਅੱਡੇ ਦੇ ਸੁਰੱਖਿਆ ਇੰਚਾਰਜ ਪਰਮਜੀਤ ਸਿੰਘ ਨੇ ਕਿਹਾ ਕਿ ਇਹ ਫ਼ੈਸਲਾ ਹਵਾਈ ਅੱਡੇ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




