ਬਿੱਟੂ ਦੀ ‘ਸਤਲੁਜ’ ਫਿਲਮ ਵਾਲਿਆਂ ਨੂੰ ਚੁਣੌਤੀ, 25000 ਲਾਸ਼ਾਂ ਦਾ ਦੇਣ ਰਿਕਾਰਡ; ਡਾਟਾ ਸਹੀ ਹੋਇਆ ਤਾਂ ਮੰਗਾਂਗਾ ਮੁਆਫ਼ੀ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ‘ਸਤਲੁਜ’ ਫਿਲਮ ਬਣਾਉਣ ਵਾਲਿਆਂ ਨੂੰ ਇੱਕ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫਿਲਮ ‘ਚ ਕੀਤੇ ਗਏ ਦਾਅਵਿਆਂ ਦਾ ਸਮਰਥਨ ਕਰਨ ਵਾਲੇ ਰਿਕਾਰਡ ਜਨਤਕ ਤੌਰ ‘ਤੇ ਪੇਸ਼ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਫਿਲਮ ‘ਚ 25,000 ਲਾਪਤਾ ਲਾਸ਼ਾਂ ਜਾਂ ਗੈਰ-ਕਾਨੂੰਨੀ ਤੌਰ ‘ਤੇ ਸਾੜੀਆਂ ਗਈਆਂ ਲਾਸ਼ਾਂ ਦੇ ਦਾਅਵੇ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਾਅਵਿਆਂ ਨੂੰ ਸਾਬਤ ਕਰਨ ਲਈ ਅਧਿਕਾਰਤ ਰਿਕਾਰਡ ਤੇ ਦਸਤਾਵੇਜ਼ ਪੇਸ਼ ਕੀਤੇ ਜਾਣ।ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਫਿਲਮ ਨਿਰਮਾਤਾ ਆਪਣੇ ਦਾਅਵਿਆਂ ਦੇ ਦਸਤਾਵੇਜ਼ ਪੇਸ਼ ਕਰਦੇ ਹਨ ਤਾਂ ਉਹ ਜਨਤਕ ਮੁਆਫ਼ੀ ਮੰਗਣ ਲਈ ਤਿਆਰ ਹਨ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ‘ਚ ਜੇ ਨਿਰਮਾਤ ਅਸਫਲ ਰਹਿੰਦੇ ਹਨ ਤਾਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਟਿੱਪਣੀ ਕੀਤੀ ਕਿ ਬਿਨਾਂ ਸਬੂਤਾਂ ਦੇ ਇਤਿਹਾਸ ਵਜੋਂ ਅਜਿਹੇ ਗੰਭੀਰ ਦਾਅਵਿਆਂ ਨੂੰ ਪੇਸ਼ ਕਰਨਾ ਗਲਤ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




