
ਅੱਜ, 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ 1984 ਤੋਂ ਬਾਅਦ ਪੰਜਾਬ ‘ਚ ਸਰਕਾਰੀ ਤੇ ਪੁਲਿਸ ਕਾਰਵਾਈਆਂ ਦੌਰਾਨ ਕਥਿਤ ਤੌਰ ‘ਤੇ ਮਾਰੇ ਗਏ ਲੋਕਾਂ ਦੀ ਯਾਦ ‘ਚ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਅਰਦਾਸ ਸਮਾਗਰ ਕਰਵਾਇਆ ਜਾ ਰਿਹਾ ਹੈ। ਦਰਿਆ ਦੇ ਕੰਢੇ ਹੋਣ ਵਾਲੇ ਇਸ ਸਮਾਗਮ ‘ਚ ਗੁਰਬਾਣੀ ਪਾਠ, ਕੀਰਤਨ ਤੇ ਸਮੂਹਿਕ ਅਰਦਾਸ ਹੋਵੇਗੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਇਹ ਸਮਾਗਮ ਉਨ੍ਹਾਂ ਬੇਕਸੂਰ ਵਿਅਕਤੀਆਂ ਦੀ ਯਾਦ ‘ਚ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਦੇ ਕੇਸ ਜਸਵੰਤ ਸਿੰਘ ਖਾਲੜਾ ਨੇ ਸਾਹਮਣੇ ਲਿਆਂਦੇ ਸਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪੀੜਤ ਪਰਿਵਾਰ ਆਪਣੇ ਅਜ਼ੀਜ਼ਾਂ ਨਾਲ ਸਬੰਧਤ ਘਟਨਾਵਾਂ ਬਾਰੇ ਪੂਰੀ ਜਾਣਕਾਰੀ ਤੋਂ ਅਣਜਾਣ ਹਨ ਤੇ ਇਨਸਾਫ਼ ਦੇ ਹੱਕਦਾਰ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




