
ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਲਿਆਂਦਾ ਗਿਆ ਹੈ। ਨਾਗਰਾ ‘ਤੇ ਅਮਰੀਕਾ ਦੀ ਏਜੰਸੀ FBI ਵੱਲੋਂ ਚਲਾਏ ਗਏ ਆਪਰੇਸ਼ਨ ਹਾਰਡ ਬਾਲ ਦੌਰਾਨ ਇੱਕ ਪਰਿਵਾਰ ਤੋਂ 400,000 ਡਾਲਰ (ਕਰੀਬ 4 ਕਰੋੜ ਰੁਪਏ) ਦੀ ਫਿਰੌਤੀ ਮੰਗਣ ਦਾ ਇਲਜ਼ਾਮ ਹੈ। ਇਸ ਮਾਮਲੇ ‘ਚ ਨਾਮ ਸਾਹਮਣੇ ਆਉਣ ਤੋਂ ਬਾਅਦ ਨਾਗਰਾ ਨੂੰ ਪਹਿਲਾਂ ਹੀ ਲਾਈਨ ਹਾਜ਼ਰ ਕਰ ਦਿੱਤਾ ਗਿਆ ਸੀ।
ਐਫਬੀਆਈ ਦੇ ਆਪਰੇਸ਼ਨ ਹਾਰਡ ਬਾਲ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੇ ਅੰਤਰਰਾਸ਼ਟਰੀ ਨੈੱਟਵਰਕ ਦੀ ਜਾਂਚ ‘ਚ ਨਾਗਰਾ ਦਾ ਨਾਮ ਵੀ ਫਿਰੌਤੀ ਮੰਗਣ ਦੇ ਮਾਮਲੇ ‘ਚ ਸਾਹਮਣੇ ਆਇਆ ਸੀ। ਇਸ ਤੋਂ ਬਾਅਦ DIG ਨਵੀਨ ਸਿੰਗਲਾ ਨੇ ਨਾਗਰਾ ਨੂੰ ਲਾਈਨ ਹਾਜ਼ਰ ਕਰਕੇ ਜਾਂਚ ਦੀ ਜ਼ਿੰਮੇਵਾਰੀ SP ਵਿਨੀਤ ਅਹਲਾਵਤ ਨੂੰ ਸੌਂਪੀ ਸੀ। ਜਾਂਚ ਪੂਰੀ ਹੋਣ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਇੰਸਪੈਕਟਰ ਨਾਗਰਾ ਖ਼ਿਲਾਫ਼ ਫਿਰੌਤੀ ਵਸੂਲੀ ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ।
ਹਾਲ ਹੀ ‘ਚ, FBI ਨੇ ਇਸ ਮਾਮਲੇ ‘ਚ ਕਈ ਵੱਡੇ ਦਾਅਵੇ ਕੀਤੇ ਸਨ। ਇਨ੍ਹਾਂ ‘ਚ ਅਮਰੀਕਾ ‘ਚ ਰਹਿੰਦੇ ਇੱਕ ਪਰਿਵਾਰ ਤੋਂ ਕਥਿਤ ਤੌਰ ‘ਤੇ ਫਿਰੌਤੀ ਮੰਗਣ ਤੇ ਵੱਡੀ ਰਕਮ ਦੀ ਉਗਾਹੀ ਕਰਨ ਦੇ ਇਲਜ਼ਾਮ ਸ਼ਾਮਲ ਹਨ। FBI ਨੇ ਪੰਜਾਬ ਪੁਲਿਸ ਦੇ ਇੱਕ SHO ਨੂੰ ਇਸ ਐਕਸਟੌਰਸ਼ਨ ਮਾਮਲੇ ‘ਚ ਨਾਮਜ਼ਦ ਕੀਤਾ ਸੀ। ਆਪਰੇਸ਼ਨ ਹਾਰਡ ਬਾਲ ਦੌਰਾਨ ਵਿਦੇਸ਼ੀ ਜਾਂਚ ਏਜੰਸੀਆਂ ਨੂੰ ਇਹ ਵੀ ਪਤਾ ਲੱਗਾ ਕਿ ਕੁਝ ਗੈਂਗਸਟਰਾਂ ਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਗੱਠਜੋੜ ਹੈ ਤੇ ਉਹ ਮਿਲ ਕੇ ਲੋਕਾਂ ਤੋਂ ਫਿਰੌਤੀ ਵਸੂਲਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




