
ਮੋਗਾ ਥਾਣੇ ‘ਤੇ ਹੋਏ ਹਮਲੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ। 4 ਮਹਿਲਾਵਾਂ ਸਣੇ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਦਾਲਤ ਵਿਚ ਪੇਸ਼ੀ ਹੋਈ। 5 ਦਿਨਾਂ ਦੇ ਰਿਮਾਂਡ ‘ਤੇ ਇਨ੍ਹਾਂ ਮੁਲਜ਼ਮਾਂ ਨੂੰ ਭੇਜਿਆ ਗਿਆ।8 ਜੁਲਾਈ ਨੂੰ ਮੋਗਾ ਥਾਣੇ ‘ਤੇ ਗ੍ਰਨੇਡ ਹਮਲਾ ਹੋਇਆ ਸੀ ਜਿਸ ਮਗਰੋਂ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ। ਮੁੱਖ ਮੁਲਜ਼ਮ ਸਣੇ 13 ਜਣੇ ਪੁਲਿਸ ਅੜਿੱਕੇ ਚੜ੍ਹੇ ਹਨ। ਹਮਲੇ ਮਗਰੋਂ ਸਿਆਸਤ ਵੀ ਕਾਫੀ ਗਰਮਾ ਗਈ ਸੀ। ਰਵਨੀਤ ਸਿੰਘ ਬਿੱਟੂ ਵੱਲੋਂ ਇਸ ਨੂੰ ਲੈ ਕੇ ਧਰਨਾ ਵੀ ਦਿੱਤਾ ਗਿਆ ਸੀ ਤੇ ਰੋਸ ਪ੍ਰਦਰਸ਼ਨ ਉਨ੍ਹਾਂ ਵੱਲੋਂ ਕੀਤਾ ਗਿਆ ਸੀ। ਇਸੇ ਦੇ ਵਿਚਾਲੇ ਹੁਣ ਅਪਡੇਟ ਸਾਹਮਣੇ ਆਈ ਹੈ ਕਿ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿਚ 4 ਮਹਿਲਾਵਾਂ ਵੀ ਸ਼ਾਮਲ ਹਨ
ਫੜੇ ਗਏ ਸਾਰੇ ਮੁਲਜ਼ਮ ਫਿਰੋਜ਼ਪੁਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਗ੍ਰਿਫਤਾਰੀ ਮਗਰੋਂ ਇਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੋਂ ਉਨ੍ਹਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ। ਮਾਮਲੇ ਦੀ ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




