PunjabTop News

ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਹਵਾਈ ਅੱਡੇ ਨੇੜੇ 16 ਸਤੰਬਰ ਤੱਕ ਲੱਗੀ ਪਾਬੰਦੀ!

ਵਧੀਕ ਜ਼ਿਲਾ ਮੈਜਿਸਟ੍ਰੇਟ ਅੰਮ੍ਰਿਤਸਰ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐੱਨ.ਐੱਸ.ਐੱਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਦੇ ਆਲੇ-ਦੁਆਲੇ 10 ਕਿਲੋਮੀਟਰ ਦੇ ਘੇਰੇ ‘ਚ ਬਿਨਾਂ ਸਮਰੱਥ ਅਥਾਰਟੀ ਦੀ ਮਨਜ਼ੂਰੀ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਜਨਤਕ ਸਮਾਗਮਾਂ ‘ਤੇ ਵੀ ਲਾਗੂ ਹੋਣਗੇ।
ਜ਼ਿਲ੍ਹੇ ਦੇ ਸਾਰੇ ਜਨਤਕ, ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸਮਾਗਮਾਂ ‘ਚ ਰਾਤ 10 ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰ, ਡੀ.ਜੇ., ਪਬਲਿਕ ਐਡਰੈੱਸ ਸਿਸਟਮ, ਸਾਊਂਡ ਐਂਪਲੀਫਾਇਰ ਅਤੇ ਹੋਰ ਸ਼ੌਰ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮੈਰਿਜ ਪੈਲੇਸਾਂ, ਬੈਂਕੁਇਟ ਹਾਲਾਂ, ਹੋਟਲਾਂ, ਰਿਜ਼ੋਰਟਾਂ ਅਤੇ ਹੋਰ ਜਨਤਕ ਸਮਾਗਮਾਂ ‘ਤੇ ਵੀ ਲਾਗੂ ਹੋਣਗੇ। ਇਹ ਹੁਕਮ 16 ਸਤੰਬਰ 2026 ਤੱਕ ਲਾਗੂ ਰਹਿਣਗੇ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button