PunjabTop News

ਸ਼ੰਭੂ ਬਾਰਡਰ ‘ਤੇ ਵੱਡੀ ਸਫ਼ਲਤਾ: ਕਿਸਾਨਾਂ ਤੇ ਪੁਲਿਸ ਵਿਚਕਾਰ ਬਣੀ ਸਹਿਮਤੀ, ਗ੍ਰਿਫ਼ਤਾਰ ਕਿਸਾਨ ਹੋਣਗੇ ਰਿਹਾਅ

। ਦਿੱਲੀ ਦੇ ਕਿਸਾਨ ਘਾਟ ਤੇ ਜਾਣ ਦੇ ਲਈ ਕਿਸਾਨਾਂ ਦਾ ਕਾਫਲਾ ਸ਼ੰਭੂ ਬਾਰਡਰ ਦੇ ਉੱਪਰ ਰੁਕਿਆ ਹੋਇਆ ਹੈ ਅਤੇ ਕਿਸਾਨਾਂ ਦੇ ਹਰਿਆਣਾ ਪੁਲਿਸ ਦੇ ਨਾਲ ਗੱਲਬਾਤ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਹਰਿਆਣਾ ਪੁਲਿਸ ਦੇ ਵੱਲੋਂ ਇੱਕ ਮੰਗ ਦੇ ਉੱਪਰ ਸਹਿਮਤੀ ਬਣ ਚੁੱਕੀ ਹੈ। ਜਿਸ ਦੇ ਵਿੱਚ ਜੋ ਗ੍ਰਿਫਤਾਰ ਕੀਤੇ ਗਏ ਕਿਸਾਨ ਹਨ ਉਹਨਾਂ ਨੂੰ ਰਿਹਾ ਕੀਤਾ ਜਾ ਰਿਹਾ ਹੈ ਅਤੇ ਅਮਰੀਕਾ ਭਾਰਤ ਟ੍ਰੇਡ ਡੀਲ ਦੇ ਵਿਰੋਧ ਵਜੋਂ ਜੋ ਪ੍ਰਦਰਸ਼ਨ ਦੀ ਮੰਗ ਸੀ ਉਸ ਨੂੰ ਲੈ ਕੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਅਤੇ ਅੰਬਾਲਾ ਦੇ ਡੀਸੀ ਸ਼ੰਭੂ ਬਾਰਡਰ ਦੇ ਉੱਪਰ ਪਹੁੰਚ ਰਹੇ ਹਨ।

ਹਰਿਆਣਾ ਪੁਲਿਸ ਅਧਿਕਾਰੀਆਂ ਨਾਲ ਅਹਿਮ ਗੱਲਬਾਤ ਕਰਨ ਲਈ ਕਿਸਾਨ ਆਗੂ ਸਰਵਨ ਸਿੰਘ ਪੰਧੇਰ, ਤੇਜਵੀਰ ਸਿੰਘ ਪੰਜੋਖਰਾ ਅਤੇ ਦਿਲਬਾਗ ਸਿੰਘ ਗਿੱਲ ਸਮੇਤ ਪ੍ਰਮੁੱਖ ਕਿਸਾਨ ਨੇਤਾਵਾਂ ਦਾ ਇੱਕ ਵਿਸ਼ੇਸ਼ ਵਫ਼ਦ ਮੌਕੇ ‘ਤੇ ਪਹੁੰਚਿਆ। ਕਿਸਾਨ ਆਗੂਆਂ ਨੇ ਬਾਰਡਰ ‘ਤੇ ਤੈਨਾਤ ਹਰਿਆਣਾ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਦਿੱਲੀ ਜਾਣ ਅਤੇ ਬਾਰਡਰ ਖੋਲ੍ਹਣ ਸਬੰਧੀ ਚਰਚਾ ਕੀਤੀ।

ਇਸ ਤੋਂ ਪਹਿਲਾ ਹਰਿਆਣਾ ਸ਼ੰਭੂ ਬਾਰਡਰ ਤੇ ਹਰਿਆਣਾ ਪੁਲਿਸ ਦੇ ਵੱਲੋਂ ਧਾਰਾ 163 ਲਾਗੂ ਕਰਦਿਆਂ ਕਿਸਾਨਾਂ ਨੂੰ ਬੈਰੀਕੇਡਾਂ ਤੋਂ 100 ਮੀਟਰ ਦੂਰ ਰਹਿਣ ਦੀ ਚਿਤਾਵਨੀ ਦੇ ਦਿੱਤੀ ਸੀ।

ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ਵਿੱਚ ਅੱਜ ਦਿੱਲੀ ਦੇ ਕਿਸਾਨ ਘਾਟ ਵਿਖੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਇਕੱਠੇ ਹੋਣ ਦੇ ਦਿੱਤੇ ਗਏ ਸੱਦੇ ਦੇ ਚੱਲਦਿਆਂ, ਪੰਜਾਬ ਅਤੇ ਹਰਿਆਣਾ ਨੂੰ ਜੋੜਨ ਵਾਲਾ ਸ਼ੰਭੂ ਬਾਰਡਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਬੀਤੀ ਰਾਤ ਤੋਂ ਹੀ ਸੜਕਾਂ ਬੰਦ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਅਤੇ ਆਪਸੀ ਸਹਿਮਤੀ ਨਾ ਬਣਨ ਕਾਰਨ ਸਵੇਰੇ 5:30 ਵਜੇ ਹਰਿਆਣਾ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਦੋਵੇਂ ਰਸਤੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ, ਜਿਸ ਨਾਲ ਉੱਥੇ ਆਵਾਜਾਈ ਮੁਕੰਮਲ ਤੌਰ ‘ਤੇ ਠੱਪ ਹੋ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button