Top News
Punjab Vidhan Sabha ਦਾ ਮੌਨਸੂਨ ਸੈਸ਼ਨ ਤਿੰਨ ਅਗਸਤ ਤੋਂ

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਤਿੰਨ ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਨੂੰ ਸਮਾਪਤ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੌਨਸੂਨ ਸੈਸ਼ਨ ਲਈ ਹਰੀ ਝੰਡੀ ਦੇ ਦਿੱਤੀ ਹੈ। ‘ਆਪ’ ਸਰਕਾਰ ਦੇ ਕਾਰਜਕਾਲ ਦਾ ਇਹ ਆਖ਼ਰੀ ਮੌਨਸੂਨ ਸੈਸ਼ਨ ਹੋਵੇਗਾ। ਭਲਕੇ ਕੈਬਨਿਟ ਮੀਟਿੰਗ ਸੱਦ ਲਈ ਗਈ ਹੈ ਜਿਸ ’ਚ ਇਸ ਸੈਸ਼ਨ ’ਤੇ ਰਸਮੀ ਮੋਹਰ ਲੱਗ ਸਕਦੀ ਹੈ।
ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਮੌਨਸੂਨ ਸੈਸ਼ਨ ’ਚ ਆਉਣ ਵਾਲੇ ਮੁੱਦਿਆਂ ’ਤੇ ਚਰਚਾ ਸ਼ੁਰੂ ਕਰ ਦਿੱਤੀ ਹੈ ਅਤੇ ਵੱਖ-ਵੱਖ ਵਿਭਾਗਾਂ ਨਾਲ ਇਸ ਬਾਰੇ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਹੈ। ਮੌਨਸੂਨ ਸੈਸ਼ਨ ’ਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ-2026 ’ਚ ਸੋਧ ਕੀਤੇ ਜਾਣ ਦਾ ਏਜੰਡਾ ਆਉਣਾ ਲਗਪਗ ਤੈਅ ਹੈ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 29 ਜੂਨ ਨੂੰ ਆਦੇਸ਼ ਦਿੱਤੇ ਗਏ ਸਨ ਕਿ ਇੱਕ ਮਹੀਨੇ ਦੇ ਅੰਦਰ ਐਕਟ ’ਚ ਸੋਧ ਕੀਤੀ ਜਾਵੇ। ਪੰਜਾਬ ਦੇ ਸਿੱਖ ਵਿਧਾਇਕ ਅਤੇ ਮੰਤਰੀ ਅਕਾਲ ਤਖ਼ਤ ’ਤੇ 29 ਜੂਨ ਨੂੰ ਪੇਸ਼ ਹੋਏ ਸਨ। ਪੰਜਾਬ ਸਰਕਾਰ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਕੁੱਝ ਸਮੇਂ ਦੀ ਮੋਹਲਤ ਲਵੇਗੀ ਅਤੇ ਅਗਸਤ ਦੇ ਪਹਿਲੇ ਹਫ਼ਤੇ ਉਪਰੋਕਤ ਐਕਟ ’ਚ ਸੋਧ ਕਰੇਗੀ
ਅਕਾਲ ਤਖ਼ਤ ਵੱਲੋਂ ਐਕਟ ’ਚ ਸੋਧ ਕੀਤੇ ਜਾਣ ਦਾ ਸਮਾਂ 29 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ। ਇਸ ਤੋਂ ਇਲਾਵਾ ਮੌਨਸੂਨ ਸੈਸ਼ਨ ’ਚ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ (ਸੋਧ) ਆਰਡੀਨੈਂਸ-2026 ਨੂੰ ਐਕਟ ਦਾ ਰੂਪ ਦਿੱਤਾ ਜਾਵੇਗਾ ਜਿਸ ਨੂੰ ਥੋੜ੍ਹੇ ਦਿਨ ਪਹਿਲਾਂ ਹੀ ਰਾਜਪਾਲ ਨੇ ਪ੍ਰਵਾਨਗੀ ਦਿੱਤੀ ਹੈ।
ਹੁਕਮਰਾਨ ਧਿਰ ਵੱਲੋਂ ਸੈਸ਼ਨ ’ਚ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਕਾਮਯਾਬੀ ਨੂੰ ਉਭਾਰਿਆ ਜਾਵੇਗਾ ਜਦੋਂ ਕਿ ਵਿਰੋਧੀ ਧਿਰਾਂ ਵੱਲੋਂ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਅਤੇ ਹੋਰ ਲੋਕ ਮੁੱਦਿਆਂ ’ਤੇ ਸਰਕਾਰ ਨੂੰ ਘੇਰੇ ਜਾਣ ਦੀ ਸੰਭਾਵਨਾ ਹੈ। ਫਿਲਮ ‘ਸਤਲੁਜ’ ਦੀ ਵੀ ਇਸ ਸੈਸ਼ਨ ’ਚ ਚਰਚਾ ਹੋ ਸਕਦੀ ਹੈ

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.