IndiaTop News

ਕਿਸਾਨਾਂ ਨੇ ਕੀਤਾ ਗੁਰਨਾਮ ਸਿੰਘ ਚੜੂਨੀ ਦੀ ਗ੍ਰਿਫ਼ਤਾਰ ਦਾ ਸਖ਼ਤ ਵਿਰੋਧ

ਹਰਿਆਣਾ ਦੇ ਸ਼ਹਿਰ ਯਮੁਨਾਨਗਰ ਵਿਖੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਸੜਕਾਂ ਦੇ ਉਤਰ ਆਏ ਤੇ ਨਾਅਰੇਬਾਜੀ ਕੀਤੀ ।
ਮਿਲੀ ਜਾਣਕਾਰੀ ਅਨੁਸਾਰ ਜਿਸ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਸੜਕਾਂ ਤੇ ਉਤਰਦਿਆਂ ਯਮੁਨਾਨਗਰ ਦੇ ਟੋਲ ਪਲਾਜ਼ਾ ‘ਤੇ ਪਹੁੰਚ ਕੇ ਟੋਲ ਜਾਮ ਕਰਕੇ ਸਰਕਾਰ ਖਿ਼ਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ ਦੌਰਾਨ ਕਿਸਾਨਾਂ ਨੇ ਦੋਸ਼ ਲਗਾਇਆ ਹੈ ਕਿ ਟ੍ਰੇਡ ਡੀਲ ਦੇ ਵਿਰੋਧ ਵਿੱਚ ਦਿੱਲੀ ਦੇ ਕਿਸਾਨ ਭਵਨ ਵਿੱਚ ਹੋਣ ਵਾਲੀ ਮਹਾ-ਪੰਚਾਇਤ ਨੂੰ ਰੋਕਣ ਲਈ ਸਰਕਾਰ ਨੇ ਪਹਿਲਾਂ ਹੀ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ (Arrested) ਕਰ ਲਿਆ ।
ਹਰਿਆਣਾ ਦੇ ਕਿਸਾਨਾਂ ਨੇ ਦੱਸਿਆ ਕਿ ਸਿਰਫ਼ ਗੁਰਨਾਮ ਸਿੰਘ ਚੜੂਨੀ ਹੀ ਨਹੀਂ ਸਗੋਂ ਕੁਰੂਕਸ਼ੇਤਰ ਦੇ ਜਿ਼ਲ੍ਹਾ ਪ੍ਰਧਾਨ ਨੂੰ ਵੀ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਹੈ । ਪ੍ਰਦਰਸ਼ਨਕਾਰੀਆਂ (Protesters) ਨੇ ਸਰਕਾਰ ‘ਤੇ ਲੋਕਤੰਤਰੀ ਅਧਿਕਾਰਾਂ ਦਾ ਘਾਣ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਅਮਨ-ਅਮਾਨ ਨਾਲ ਆਪਣੀ ਗੱਲ ਰੱਖਣ ਵਾਲੇ ਕਿਸਾਨਾਂ ਨੂੰ ਧੱਕੇ ਨਾਲ ਰੋਕਿਆ ਜਾ ਰਿਹਾ ਹੈ ।
ਟੋਲ ਪਲਾਜ਼ਾ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਸਰਕਾਰ ਖਿ਼ਲਾਫ਼ ਨਾਅਰੇਬਾਜ਼ੀ ਕਰਦਿਆਂ ਗ੍ਰਿਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਤੇ ਚਿਤਾਵਨੀ ਦਿੱਤੀ ਕਿ ਜੇਕਰ ਸਾਰੇ ਕਿਸਾਨ ਆਗੂਆਂ ਨੂੰ ਜਲਦ ਰਿਹਾਅ ਨਾ ਕੀਤਾ ਗਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੂਰੇ ਸੂਬੇ ਵਿੱਚ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button