
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਹਨਾਂ ਦਾਅਵਿਆਂ ਨੂੰ ਬੇਬੁਨਿਆਦ ਅਤੇ ਅਫਵਾਹ ਕਰਾਰ ਦਿੱਤਾ ਹੈ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਜਸਵੰਤ ਸਿੰਘ ਖਾਲੜਾ ਅਗਵਾ ਅਤੇ ਹੱਤਿਆ ਮਾਮਲੇ ਨਾਲ ਜੁੜੇ ਪੁਲਿਸ ਅਧਿਕਾਰੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਸਜ਼ਾ ਮਾਫ਼ ਕਰਨ ਦੀ ਸਿਫਾਰਿਸ਼ ਕੀਤੀ ਗਈ। ਮਾਨ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਸ ਸਬੰਧੀ ਉਹਨਾਂ ਦੀ ਸਰਕਾਰ ਵੱਲੋਂ ਕੋਈ ਵੀ ਚਿੱਠੀ-ਪੱਤਰ ਨਹੀਂ ਕੀਤਾ ਗਿਆ ਅਤੇ ਨਾ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੇ ਗੰਭੀਰ ਜ਼ੁਰਮ ਕਰਨ ਵਾਲਿਆਂ ਦੀ ਸਜ਼ਾ ਮਾਫ਼ ਕਰਨ ਦੇ ਪੱਖ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਕੋਲ ਕੋਈ ਪੱਤਰ ਹੈ ਜੋ ਸਾਡੀ ਸਰਕਾਰ ਵੱਲੋਂ ਰਾਜਪਾਲ ਨੂੰ ਭੇਜਿਆ ਗਿਆ ਹੈ ਤਾਂ ਉਹ ਉਸ ਨੂੰ ਜਨਤਕ ਕਰ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




