ਪੁਲਿਸ ਮੁਤਾਬਕ ਮੁਲਜ਼ਮਾਂ ਨੇ ਫਿਰੋਜ਼ਪੁਰ-ਜੰਮੂ ਰੇਲ ਮਾਰਗ ‘ਤੇ ਚੱਲਣ ਵਾਲੀ ਰੇਲਗੱਡੀ ਵਿੱਚ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਲਗਾ ਕੇ ਵੱਡਾ ਧਮਾਕਾ ਕਰਨ ਦੀ ਯੋਜਨਾ ਬਣਾਈ ਸੀ। ਸੁਰੱਖਿਆ ਏਜੰਸੀਆਂ ਨੂੰ ਸਮੇਂ ਸਿਰ ਮਿਲੀ ਜਾਣਕਾਰੀ ਅਤੇ ਤੁਰੰਤ ਕਾਰਵਾਈ ਕਾਰਨ ਇਹ ਸਾਜ਼ਿਸ਼ ਕਾਮਯਾਬ ਨਹੀਂ ਹੋ ਸਕੀ।
ਜਾਂਚ ਏਜੰਸੀਆਂ ਦਾ ਮੰਨਣਾ ਹੈ ਕਿ ਜੇਕਰ ਇਹ ਯੋਜਨਾ ਸਫਲ ਹੋ ਜਾਂਦੀ ਤਾਂ ਵੱਡੀ ਗਿਣਤੀ ਵਿੱਚ ਯਾਤਰੀਆਂ ਦੀ ਜਾਨ ਖ਼ਤਰੇ ਵਿੱਚ ਪੈ ਸਕਦੀ ਸੀ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਪੂਰੇ ਨੈੱਟਵਰਕ ਦਾ ਕਥਿਤ ਮਾਸਟਰਮਾਈਂਡ ਇਕਬਾਲ ਸਿੰਘ ਉਰਫ਼ ਰਵੀ ਢਾਲੀਵਾਲ ਹੈ, ਜੋ ਇਸ ਸਮੇਂ ਯੂਨਾਈਟਿਡ ਕਿੰਗਡਮ (ਯੂਕੇ) ਵਿੱਚ ਰਹਿ ਰਿਹਾ ਹੈ। ਪੁਲਿਸ ਦਾ ਦਾਅਵਾ ਹੈ ਕਿ ਉਹ ਵਿਦੇਸ਼ ਤੋਂ ਆਪਣੇ ਸਾਥੀਆਂ ਰਾਹੀਂ ਪੂਰੇ ਮਾਡਿਊਲ ਨੂੰ ਚਲਾ ਰਿਹਾ ਸੀ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ 8 ਜੁਲਾਈ ਨੂੰ ਮੋਗਾ ਦੇ ਸਦਰ ਥਾਣੇ ਵਿੱਚ ਹੋਏ ਘੱਟ ਤੀਬਰਤਾ ਵਾਲੇ ਗ੍ਰਨੇਡ ਧਮਾਕੇ ਵਿੱਚ ਵੀ ਇਸੇ ਨੈੱਟਵਰਕ ਦੀ ਭੂਮਿਕਾ ਹੋਣ ਦਾ ਸ਼ੱਕ ਹੈ।
ਫ਼ਰੀਦਕੋਟ ਰੇਂਜ ਦੀ ਆਈਜੀ ਨੀਲਾਂਬਰੀ ਜਗਦਲੇ ਵਿਜੇ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐੱਸਐੱਸਪੀ ਮੋਗਾ ਦੀ ਅਗਵਾਈ ਹੇਠ 10 ਵਿਸ਼ੇਸ਼ ਜਾਂਚ ਟੀਮਾਂ ਬਣਾਈਆਂ ਗਈਆਂ ਸਨ। ਲਗਾਤਾਰ ਛਾਪੇਮਾਰੀ ਅਤੇ ਤਕਨੀਕੀ ਜਾਂਚ ਤੋਂ ਬਾਅਦ ਹੁਣ ਤੱਕ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਗਗਨ ਉਰਫ਼ ਅਕਾਲੀ, ਸੁਖਮਿੰਦਰ ਉਰਫ਼ ਬਿੰਦਰ ਅਤੇ ਰਾਜੇਸ਼ ਮੁੱਖ ਮੁਲਜ਼ਮ ਦੱਸੇ ਜਾ ਰਹੇ ਹਨ। ਤਿੰਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਮੋਗਾ ਦੇ ਸਦਰ ਥਾਣੇ ਵਿੱਚ ਗ੍ਰਨੇਡ ਸੁੱਟਣ ਦੇ ਮਾਮਲੇ ਵਿੱਚ ਵੀ ਨਾਮਜ਼ਦ ਹਨ।
ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਪੁਲਿਸ ਨੂੰ ਪੂਰੇ ਨੈੱਟਵਰਕ ਨਾਲ ਜੁੜੀਆਂ ਕਈ ਮਹੱਤਵਪੂਰਨ ਜਾਣਕਾਰੀਆਂ ਮਿਲੀਆਂ ਹਨ। ਜਾਂਚ ਵਿੱਚ ਸਾਹਮਣੇ ਆਇਆ ਕਿ ਇਸ ਸਾਜ਼ਿਸ਼ ਨੂੰ ਵਿਦੇਸ਼ ਵਿੱਚ ਬੈਠੇ ਕਥਿਤ ਹੈਂਡਲਰ ਅਮਨ ਉਰਫ਼ ਨਜ਼ਰ ਅਤੇ ਰਵੀ ਢੰਡਵਾਲ ਉਰਫ਼ ਇਕਬਾਲ ਵੱਲੋਂ ਚਲਾਇਆ ਜਾ ਰਿਹਾ ਸੀ। ਪੁਲਿਸ ਹੁਣ ਇਹ ਵੀ ਪਤਾ ਲਗਾ ਰਹੀ ਹੈ ਕਿ ਇਸ ਨੈੱਟਵਰਕ ਨੂੰ ਹਥਿਆਰ, ਪੈਸਾ ਅਤੇ ਹੋਰ ਲੋੜੀਂਦੇ ਸਾਧਨ ਕਿੱਥੋਂ ਅਤੇ ਕਿਵੇਂ ਮੁਹੱਈਆ ਕਰਵਾਏ ਗਏ।
ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ 9 ਐੱਮਐੱਮ ਗਲੌਕ ਪਿਸਤੌਲ, ਉਸ ਦੀ ਮੈਗਜ਼ੀਨ, ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED), ਇਸ ਨਾਲ ਜੁੜੇ ਇਲੈਕਟ੍ਰਾਨਿਕ ਉਪਕਰਣ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਬਰਾਮਦ ਸਮੱਗਰੀ ਨੂੰ ਫ਼ੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ, ਤਾਂ ਜੋ ਵਿਸਫੋਟਕ ਦੀ ਸਮਰੱਥਾ ਅਤੇ ਇਸ ਦੀ ਤਕਨੀਕੀ ਬਣਤਰ ਬਾਰੇ ਹੋਰ ਜਾਣਕਾਰੀ ਮਿਲ ਸਕੇ।
ਆਈਜੀ ਨੀਲਾਂਬਰੀ ਜਗਦਲੇ ਵਿਜੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਸਿਰਫ਼ ਹਮਲੇ ਦੀ ਯੋਜਨਾ ਬਣਾਉਣ ਵਾਲੇ ਹੀ ਨਹੀਂ, ਸਗੋਂ ਉਹ ਲੋਕ ਵੀ ਸ਼ਾਮਲ ਹਨ ਜਿਨ੍ਹਾਂ ਨੇ ਲੌਜਿਸਟਿਕ, ਵਿੱਤੀ ਜਾਂ ਹੋਰ ਕਿਸੇ ਰੂਪ ਵਿੱਚ ਸਹਾਇਤਾ ਦਿੱਤੀ।
ਪੁਲਿਸ ਹੁਣ ਉਨ੍ਹਾਂ ਸਾਰੇ ਲੋਕਾਂ ਦੀ ਪਛਾਣ ਕਰਨ ਵਿੱਚ ਜੁਟੀ ਹੈ, ਜਿਨ੍ਹਾਂ ਨੇ ਇਸ ਨੈੱਟਵਰਕ ਨੂੰ ਪਨਾਹ, ਪੈਸਾ ਜਾਂ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ।
ਪੁਲਿਸ ਸੋਸ਼ਲ ਮੀਡੀਆ ‘ਤੇ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਸੰਗਠਨ ਅਤੇ ਉਸ ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਲੱਗੀਆਂ ਹਨ ਕਿ ਇਸ ਨੈੱਟਵਰਕ ਦੇ ਸਬੰਧ ਹੋਰ ਕਿਹੜੇ ਦੇਸ਼ਾਂ ਜਾਂ ਗਰੁੱਪਾਂ ਨਾਲ ਜੁੜੇ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਅਜੇ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਜੁੜੇ ਹੋਰ ਲੋਕਾਂ ਦੀਆਂ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.