
ਸ੍ਰੀ ਅਕਾਲ ਤਖਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਵਿਸ਼ਾਲ ਮੀਰੀ ਪੀਰੀ ਖਾਲਸਾ ਮਾਰਚ ਆਰੰਭ ਹੋਵੇਗਾ। ਇਸ ਮਾਰਚ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਅਤੇ ਸੰਗਤਾਂ ਸ਼ਾਮਿਲ ਹੋਣਗੀਆਂ। ਇਹ ਮੀਰੀ ਪੀਰੀ ਖਾਲਸਾ ਮਾਰਚ ਅੱਜ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿਚੋਂ ਹੁੰਦਾ ਹੋਇਆ ਤੇ ਗੁਰਮਤਿ ਪ੍ਰਚਾਰ ਕਰਦਾ ਹੋਇਆ 3 ਅਗਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




