
ਭਾਰਤ ਦੇਸ਼ ਦੇ ਪ੍ਰਧਾਨ ਮੰਤਰੀਨਰੇਂਦਰ ਮੋਦੀ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਜੱਥੇਬੰਦੀ ਵਲੋਂ ਇਕ ਪੱਤਰ ਲਿਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਮਿਲੀ ਜਾਣਕਾਰੀ ਅਨੁਸਾਰ `ਅਕਾਲੀ ਦਲ ਵਾਰਿਸ ਪੰਜਾਬ ਦੇ`ਜੱਥੇਬੰਦੀ ਵਲੋਂ ਜੋ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਗਿਆ ਹੈ ਵਿਚ ਮੰਗ ਕੀਤੀ ਹੈ ਕਿ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਅਤੇ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਣ ਦੀ ਇਜਾਜ਼ਤ ਦਿੱਤੀ ਜਾਵੇ ।
ਪਾਰਟੀ ਕਾਨੂੰਨ ਦੇ ਰਾਜ ਅਤੇ ਨਿਆਂਇਕ ਪ੍ਰਕਿਰਿਆ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਕਿਸੇ ਵੀ ਪੈਂਡਿੰਗ ਨਿਆਂਇਕ ਮਾਮਲੇ ਵਿੱਚ ਦਖਲਅੰਦਾਜ਼ੀ ਕਰਨ ਦੀ ਕੋਸਿ਼ਸ਼ ਨਹੀਂ ਕਰ ਰਹੀ ਹੈ । ਹਾਲਾਂਕਿ ਲੋਕਤੰਤਰ ਵਿੱਚ ਲੋਕਾਂ ਦੁਆਰਾ ਚੁਣੇ ਗਏ ਸੰਸਦ ਮੈਂਬਰ ਦੀਆਂ ਸੰਵਿਧਾਨਕ ਜਿ਼ੰਮੇਵਾਰੀਆਂ ਦੇ ਨਾਲ-ਨਾਲ ਵੋਟਰਾਂ ਦੇ ਫਤਵੇ ਦਾ ਸਤਿਕਾਰ ਕਰਨਾ ਵੀ ਜ਼ਰੂਰੀ ਹੈ ।
ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਵੱਲੋਂ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਜਿਸ ਕਾਰਨ ਉਹ ਸੰਸਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਪਾ ਰਹੇ ਹਨ । ਜਿਸ ਦੇ ਨਤੀਜੇ ਵਜੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਲੋਕ ਆਪਣੇ ਚੁਣੇ ਹੋਏ ਨੁਮਾਇੰਦੇ ਦੀ ਸਿੱਧੀ ਸ਼ਮੂਲੀਅਤ ਤੋਂ ਵਾਂਝੇ ਰਹਿ ਰਹੇ ਹਨ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




