PunjabTop News

 ਕਰੰਟ ਲੱਗਣ ਨਾਲ PhD ਵਿਦਿਆਰਥਣ ਦੀ ਮੌਤ, ਗੁੱਸੇ ‘ਚ ਵਿਦਿਆਰਥੀਆਂ ਵੱਲੋਂ VC ਦਫ਼ਤਰ ਦਾ ਘਿਰਾਓ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (PU) ਵਿੱਚ ਮੰਗਲਵਾਰ ਸਵੇਰੇ ਇੱਕ PhD ਸਕਾਲਰ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਉਹ ਗਰਲਜ਼ ਹੋਸਟਲ ਤੋਂ ਆਪਣੇ ਵਿਭਾਗ ਵੱਲ ਪੜ੍ਹਾਈ ਲਈ ਜਾ ਰਹੀ ਸੀ ਕਿ ਅਚਾਨਕ ਕੱਚੇ ਰਸਤੇ ‘ਤੇ ਡਿੱਗ ਪਈ
ਮ੍ਰਿਤਕ ਵਿਦਿਆਰਥਣ ਦੀ ਪਛਾਣ ਜੋਤੀ (28) ਵਜੋਂ ਹੋਈ ਹੈ, ਜੋ ਹਰਿਆਣਾ ਦੇ ਰੇਵਾੜੀ ਦੀ ਰਹਿਣ ਵਾਲੀ ਸੀ। ਉਹ ਪੰਜਾਬ ਯੂਨੀਵਰਸਿਟੀ ਦੇ ਮਾਈਕ੍ਰੋਬਾਇਓਲੋਜੀ ਵਿਭਾਗ ਵਿੱਚ PhD ਕਰ ਰਹੀ ਸੀ ਅਤੇ ਗਰਲਜ਼ ਹੋਸਟਲ ਵਿੱਚ ਰਹਿੰਦੀ ਸੀ। ਜਾਣਕਾਰੀ ਮੁਤਾਬਕ, ਅਗਲੇ ਮਹੀਨੇ ਉਸ ਦਾ ਵਿਆਹ ਹੋਣਾ ਸੀ।
ਸ਼ੁਰੂਆਤੀ ਜਾਂਚ ਮੁਤਾਬਕ, ਇਲਾਕੇ ਵਿੱਚ ਬਿਜਲੀ ਦੇ ਖੰਭੇ ਵਿੱਚ ਸ਼ਾਰਟ ਸਰਕਿਟ ਹੋਣ ਕਾਰਨ ਕਰੰਟ ਫੈਲ ਗਿਆ ਸੀ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਨਾਰਥ ਅਤੇ ਸਾਊਥ ਕੈਂਪਸ ਦੇ ਵਿਚਕਾਰ ਅਕਸਰ ਪਾਣੀ ਖੜ੍ਹਾ ਰਹਿੰਦਾ ਹੈ ਅਤੇ ਇਸੇ ਕਾਰਨ ਕਰੰਟ ਕੱਚੇ ਰਸਤੇ ਤੱਕ ਫੈਲ ਗਿਆ।
ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਪ੍ਰੋ. ਰੇਣੂ ਵਿਜ ਦੇ ਦਫ਼ਤਰ ਦਾ ਘਿਰਾਓ ਕਰ ਦਿੱਤਾ। ਰੋਸ ਪ੍ਰਦਰਸ਼ਨ ਦੌਰਾਨ ਕੁਝ ਵਿਦਿਆਰਥੀ ਗੇਟ ਤੋੜ ਕੇ ਅੰਦਰ ਵੀ ਦਾਖ਼ਲ ਹੋ ਗਏ।
ਮਾਹੌਲ ਤਣਾਅਪੂਰਨ ਹੋਣ ਕਾਰਨ ਚੰਡੀਗੜ੍ਹ ਪੁਲਿਸ ਨੂੰ ਕੈਂਪਸ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ABVP) ਨੇ ਯੂਨੀਵਰਸਿਟੀ ਕੈਂਪਸ ਵਿੱਚ ਧਰਨਾ ਸ਼ੁਰੂ ਕਰ ਦਿੱਤਾ ਹੈ।
ਫਿਲਹਾਲ ਪੁਲਿਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਮਾਮਲੇ ਦੀ ਜਾਂਚ ਕਰ ਰਹੇ ਹਨ। ਵਿਦਿਆਰਥਣ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਪਹੁੰਚਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button