
ਪੰਜਾਬ ਦੇ ਅਨੁਸੂਚਿਤ ਜਾਤੀ ਦੇ ਗ੍ਰੈਜੂਏਟ ਤੇ ਯੋਗ ਲੜਕੇ ਅਤੇ ਲੜਕੀਆਂ ਨੂੰ ਇਕ ਸਾਲਾ ਮੁਫ਼ਤ ਸਟੈਨੋਗ੍ਰਾਫੀ ਸਿਖਲਾਈ ਪ੍ਰੋਗਰਾਮ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ ।ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੋਗ ਅਨੁਸੂਚਿਤ ਜਾਤੀ ਦੇ ਗ੍ਰੈਜੂਏਟ ਲੜਕੇ ਤੇ ਲੜੀਆਂ ਲਈ ਇਕ ਸਾਲਾ ਮੁਫ਼ਤ ਸਟੈਨੋਗ੍ਰਾਫੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ ਵਿਚ ਦਾਖਲੇ ਲਈ 80 ਸੀਟਾਂ ‘ਤੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ । ਜਿਨ੍ਹਾਂ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਸਟੈਨੋਗ੍ਰਾਫ਼ੀ ਲਈ 40-40 ਸੀਟਾਂ ਸ਼ਾਮਲ ਹਨ । ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 20 ਅਗਸਤ-2026 ਹੈ ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਸਾਰਥਕ ਮੌਕੇ ਪ੍ਰਦਾਨ ਕਰ ਰਹੀ ਹੈ ਜੋ ਨੌਜਵਾਨਾਂ ਨੂੰ ਸਮੇਂ ਦੀ ਮੰਗ ਮੁਤਾਬਕ ਹੁਨਰਮੰਦ ਬਣਾਉਂਦੇ ਹਨ, ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਤੇ ਸਨਮਾਨਜਨਕ ਭਵਿੱਖ ਵੱਲ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੇ ਉਸ ਸੰਕਲਪ ਦਾ ਪ੍ਰਤੀਕ ਹੈ ਕਿ ਆਰਥਿਕ ਤੰਗੀ ਨੂੰ ਕਦੇ ਵੀ ਹੋਣਹਾਰ ਨੌਜਵਾਨਾਂ ਦੀਆਂ ਉਮੀਦਾਂ ਅਤੇ ਕਰੀਅਰ ਦੇ ਟੀਚਿਆਂ ਵਿੱਚ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ ।
ਡਾਕਟਰ ਬਲਜੀਤ ਕੌਰ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਸਟੈਨੋਗ੍ਰਾਫ਼ੀ ਦੇ ਨਾਲ-ਨਾਲ ਕੰਪਿਊਟਰ ਟਾਈਪਿੰਗ ਵਿੱਚ ਵੀ ਮੁਕੰਮਲ ਸਿਖਲਾਈ ਦਿੰਦਾ ਹੈ, ਜਿਸ ਨਾਲ ਸਿੱਖਿਆਰਥੀਆਂ ਨੂੰ ਸਰਕਾਰੀ ਅਤੇ ਨਿੱਜੀ ਦੋਵਾਂ ਖੇਤਰਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਵੱਡੀ ਮਦਦ ਮਿਲੇਗੀ । ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਦਾ ਪੱਥਰ ਸਾਬਤ ਹੋਵੇਗਾ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




