PoK ’ਚ ਪਾਕਿਸਤਾਨੀ ਸੇਨਾ ਦੀ ਗੋਲੀਬਾਰੀ ’ਚ 80 ਤੋਂ ਵੱਧ ਲੋਕਾਂ ਦੀ ਮੌਤ”,

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪਾਂ ਅਤੇ ਗੋਲੀਬਾਰੀ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਵੱਖ-ਵੱਖ ਮੀਡੀਆ ਰਿਪੋਰਟਾਂ ਅਤੇ ਪ੍ਰਦਰਸ਼ਨਕਾਰੀ ਸੰਗਠਨਾਂ ਦੇ ਦਾਅਵਿਆਂ ਮੁਤਾਬਕ, ਰਾਵਲਕੋਟ ਤੋਂ ਮੁਜ਼ੱਫਰਾਬਾਦ ਵੱਲ ਜਾ ਰਹੇ ’ਅਵਾਮੀ ਹੁਕੂਕ ਲਾਂਗ ਮਾਰਚ’ ਦੌਰਾਨ ਸੁਰੱਖਿਆ ਬਲਾਂ ਵੱਲੋਂ ਗੋਲੀਬਾਰੀ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ, ਜਿਸ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਅਤੇ ਦਰਜਨਾਂ ਦੇ ਜ਼ਖ਼ਮੀ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਹਾਲਾਂਕੀ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਇਨ੍ਹਾਂ ਸਾਰੇ ਦਾਅਵਿਆਂ ਦੀ ਅਧਿਕਾਰਕ ਪੁਸ਼ਟੀ ਜਾਂ ਵਿਸਥਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।ਰਿਪੋਰਟਾਂ ਅਨੁਸਾਰ, ਜਾਇੰਟ ਅਵਾਮੀ ਐਕਸ਼ਨ ਕਮੇਟੀ ਦੇ ਕੋਰ ਕਮੇਟੀ ਮੈਂਬਰ ਅਤੇ ਬੁਲਾਰੇ ਉਮਰ ਨਜ਼ੀਰ ਕਸ਼ਮੀਰੀ ਦੇ ਭਰਾ ਉਸਮਾਨ ਨਜ਼ੀਰ ਦੀ ਵੀ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਦਾਅਵਾ ਕੀਤਾ ਗਿਆ ਹੈ। ਸੰਗਠਨ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਉਸਮਾਨ ਨਜ਼ੀਰ ਨੂੰ ਸ਼ਰਧਾਂਜਲੀ ਦਿੱਤੀ ਹੈ।ਸਥਾਨਕ ਚਸ਼ਮਦੀਦਾਂ ਅਤੇ ਪ੍ਰਦਰਸ਼ਨਕਾਰੀ ਸੰਗਠਨਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ 24 ਤੋਂ 48 ਘੰਟਿਆਂ ਦੌਰਾਨ ਰਾਵਲਕੋਟ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਹੋਈ ਕਾਰਵਾਈ ਵਿੱਚ 14 ਤੋਂ 20 ਲੋਕਾਂ ਦੀ ਮੌਤ ਹੋ ਸਕਦੀ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ।ਕੁਝ ਰਿਪੋਰਟਾਂ ਵਿੱਚ 5 ਜੂਨ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਮਰਨ ਵਾਲਿਆਂ ਦੀ ਗਿਣਤੀ 80 ਤੋਂ ਵੱਧ ਦੱਸੀ ਗਈ ਹੈ। ਇਹ ਤਣਾਅ ਉਸ ਸਮੇਂ ਵਧਿਆ ਹੈ ਜਦੋਂ ਪੀਓਕੇ ਵਿੱਚ ਕਥਿਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ ਹੈ। ਵਿਰੋਧੀ ਧਿਰ ਅਤੇ ਪ੍ਰਦਰਸ਼ਨਕਾਰੀਆਂ ਨੇ ਕਈ ਪੋਲਿੰਗ ਕੇਂਦਰਾਂ ’ਤੇ ਧਾਂਧਲੀ ਦੇ ਦੋਸ਼ ਲਗਾਏ ਹਨ। ਕੁਝ ਥਾਵਾਂ ’ਤੇ ਬੈਲਟ ਬਾਕਸਾਂ ਨੂੰ ਅੱਗ ਲਗਾਉਣ ਅਤੇ ਹਿੰਸਕ ਝੜਪਾਂ ਦੀਆਂ ਵੀ ਖ਼ਬਰਾਂ ਹਨ।”,
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




