Breaking NewsPunjabTop News
CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ

ਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੋਟਿਸ ਭੇਜਿਆ ਹੈ। 2020 ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦੀ ਪਟੀਸ਼ਨ ‘ਤੇ ਮਾਨ ਨੂੰ ਨੋਟਿਸ ਭੇਜਿਆ ਹੈ। ਸੀਜੇਆਈ ਸੂਰਿਆ ਕਾਂਤ, ਜਸਟਿਸ ਜੌਯਮਾਲਿਆ ਬਾਗਚੀ ਅਤੇ ਜਸਟਿਸ ਵੀ ਮੋਹਨਾ ਦੀ ਬੈਂਚ ਨੇ ਕਿਹਾ, ‘ਬੈਂਚ ਮਾਮਲੇ ਦੀ ਜਾਂਚ ਕਰੇਗੀ।’ ਅਤੇ ਮਾਨ ਨੂੰ ਨੋਟਿਸ ਜਾਰੀ ਕਰ ਦਿੱਤਾ।
ਦੱਸ ਦੇਈਏ ਕਿ ਚੰਡੀਗੜ੍ਹ ਵਿੱਚ 2020 ਵਿੱਚ ਹੋਏ ਵਿਰੋਧ ਪ੍ਰਦਰਸ਼ਨ ਦੇ ਮਾਮਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਪਟੀਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ‘ਆਪ’ ਦੇ ਹੋਰ ਨੇਤਾਵਾਂ ਖਿਲਾਫ ਦੰਗਾ ਅਤੇ ਗੈਰਕਾਨੂੰਨੀ ਸਭਾ ਕਰਨ ਦੇ ਮਾਮਲੇ ਨੂੰ ਉਠਾਇਆ ਗਿਆ ਜਿਸ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




