IndiaTop News

CJP ਪ੍ਰਦਰਸ਼ਨਕਾਰੀਆਂ ਨੂੰ ਵੱਡੀ ਰਾਹਤ: ਦਿੱਲੀ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਜੰਤਰ-ਮੰਤਰ ‘ਤੇ NEET (UG) ਪ੍ਰੀਖਿਆ ‘ਚ ਕਥਿਤ ਬੇਨਿਯਮੀਆਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਕਾਕਰੋਚ ਜਨਤਾ ਪਾਰਟੀ (CJP) ਅਤੇ ਵਿਦਿਆਰਥੀਆਂ ਨੂੰ ਦਿੱਲੀ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਅਤੇ ਉਪ ਰਾਜਪਾਲ ਦੀ ਮਨਜ਼ੂਰੀ ਨਾਲ, ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਵਾਲਿਆਂ ਵਿਰੁੱਧ ਦਰਜ 13 ਐਫਆਈਆਰ (FIRs) ਵਾਪਸ ਲੈਣ ਅਤੇ ਕੋਈ ਵੀ ਸਖ਼ਤ ਕਾਨੂੰਨੀ ਕਾਰਵਾਈ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ ਨੇ ਸਪੱਸ਼ਟ ਕੀਤਾ ਹੈ ਕਿ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਮਾਸੂਮ ਵਿਦਿਆਰਥੀਆਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ ਅਤੇ ਉਨ੍ਹਾਂ ਵਿਰੁੱਧ ਸਿਰਫ਼ ਪ੍ਰਦਰਸ਼ਨ ‘ਚ ਹਿੱਸਾ ਲੈਣ ਕਾਰਨ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਸਰਕਾਰ ਨੇ ਪੁਲਿਸ ਨੂੰ ਹਿਰਾਸਤ ‘ਚ ਲਏ ਜਾਂ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੇ ਮਾਮਲਿਆਂ ਦੀ ਜਲਦ ਤੋਂ ਜਲਦ ਸਮੀਖਿਆ ਕਰਨ ਦੇ ਹੁਕਮ ਦਿੱਤੇ ਹਨ।
livehindustan.com ਦੀ ਖ਼ਬਰ ਅਨੁਸਾਰ ਹਾਲਾਂਕਿ, ਗ੍ਰਹਿ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਰਾਹਤ ਉਨ੍ਹਾਂ ਲੋਕਾਂ ‘ਤੇ ਲਾਗੂ ਨਹੀਂ ਹੋਵੇਗੀ ਜੋ ਪ੍ਰਦਰਸ਼ਨ ਦੀ ਆੜ ਵਿੱਚ ਹਿੰਸਾ, ਭੰਨਤੋੜ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ ਜਾਂ ਜਿਨ੍ਹਾਂ ਦਾ ਪਹਿਲਾਂ ਤੋਂ ਹੀ ਅਪਰਾਧਿਕ ਰਿਕਾਰਡ ਹੈ। ਅਜਿਹੇ ਅਨਸਰਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਨੇ ਦੋਹਰਾਇਆ ਕਿ ਉਹ ਪ੍ਰਗਟਾਵੇ ਦੀ ਆਜ਼ਾਦੀ ਦਾ ਸਤਿਕਾਰ ਕਰਦੀ ਹੈ, ਪਰ ਕਾਨੂੰਨ ਵਿਵਸਥਾ ਭੰਗ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button