PunjabTop News

ਚੰਨੀ ਤੇ ਵੜਿੰਗ ਗੁੱਟਾਂ ਵਿਚਾਲੇ ਨਾਹਰੇਬਾਜ਼ੀ

ਪਟਿਆਲਾ ਵਿੱਚ ਕਾਂਗਰਸ ਦੇ ਇੱਕ ਸਮਾਗਮ ਦੌਰਾਨ ਉਸ ਵੇਲੇ ਅਜੀਬ ਸਥਿਤੀ ਬਣ ਗਈ, ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ਵਿੱਚ ਕੁਝ ਵਰਕਰਾਂ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ‘ਚੰਨੀ ਜ਼ਿੰਦਾਬਾਦ’ ਦੇ ਨਾਅਰੇ ਲਗਾਏ ਗਏ। ਪ੍ਰਾਪਤ ਜਾਣਕਾਰੀ ਅਨੁਸਾਰ, ਨਾਅਰੇਬਾਜ਼ੀ ਕਰਨ ਵਾਲਿਆਂ ਨੂੰ ਚੰਨੀ ਦੇ ਸਮਰਥਕ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਰਾਜਾ ਵੜਿੰਗ ਦੇ ਸਾਹਮਣੇ ਲਗਾਤਾਰ ‘ਚੰਨੀ ਜ਼ਿੰਦਾਬਾਦ’ ਦੇ ਨਾਅਰੇ ਗੂੰਜਦੇ ਰਹੇ, ਜਿਸ ਕਾਰਨ ਕੁਝ ਸਮੇਂ ਲਈ ਸਮਾਗਮ ਦਾ ਮਾਹੌਲ ਗਰਮਾ ਗਿਆ।
, ਇਸ ਘਟਨਾ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਕੁਝ ਲੋਕ ਇਸ ਨੂੰ ਕਾਂਗਰਸ ਦੇ ਅੰਦਰੂਨੀ ਧੜੇਬੰਦੀ ਨਾਲ ਜੋੜ ਕੇ ਦੇਖ ਰਹੇ ਹਨ, ਜਦਕਿ ਇਸ ਬਾਰੇ ਪਾਰਟੀ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ। ਸਮਾਗਮ ਦੌਰਾਨ ਰਾਜਾ ਵੜਿੰਗ ਨੇ ਹਾਲਾਤ ਨੂੰ ਸ਼ਾਂਤ ਰੱਖਣ ਦੀ ਕੋਸ਼ਿਸ਼ ਕੀਤੀ ਅਤੇ ਪ੍ਰੋਗਰਾਮ ਆਪਣੀ ਤੈਅ ਰੂਪ-ਰੇਖਾ ਅਨੁਸਾਰ ਜਾਰੀ ਰਿਹਾ। ਇਸ ਘਟਨਾ ਨੇ ਕਾਂਗਰਸ ਦੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਨੂੰ ਜਨਮ ਦੇ ਦਿੱਤਾ ਹੈ, ਜਿੱਥੇ ਪਾਰਟੀ ਦੇ ਅੰਦਰੂਨੀ ਸਮੀਕਰਨਾਂ ਨੂੰ ਲੈ ਕੇ ਮੁੜ ਸਵਾਲ ਉੱਠਣ ਲੱਗੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button