PunjabTop News

“Punjab Police ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼”,

ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਨੇ ਭਿਵਾਨੀ ਦੇ ਇੱਕ ਮਾਸਟਰਮਾਈਂਡ ਦੀ ਅਗਵਾਈ ਵਾਲੇ ਹਰਿਆਣਾ ਸਥਿਤ ਅੰਤਰਰਾਜੀ ਨਕਲ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸਨੇ ਕਥਿਤ ਤੌਰ ‘ਤੇ ਬੀ.ਐਫ.ਯੂ.ਐਚ.ਐਸ. ਫਰੀਦਕੋਟ ਫਾਰਮੇਸੀ ਭਰਤੀ ਪ੍ਰੀਖਿਆ ਵਿੱਚ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਨਕਲ ਕਰਵਾਈ ਸੀ। ਇਸ ਨਾਲ ਹਰਿਆਣਾ ਦੇ ਸੰਗਠਿਤ ਨਕਲ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਪੰਜਾਬ ‘ਤੇ ਲੱਗੇ ਪੇਪਰ ਲੀਕ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਇਸ ਰੈਕੇਟ ਨੂੰ ਸਾਲਾਂ ਤੋਂ ਵਧਣ-ਫੁੱਲਣ ਦਿੱਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸੇ ਨੂੰ ਵੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸੂਬਾ ਸਰਕਾਰ ਨੇ \”ਉੱਡਦਾ ਪੰਜਾਬ\” ਨੂੰ \”ਪੜ੍ਹਦਾ ਪੰਜਾਬ\” ਵਿੱਚ ਬਦਲ ਦਿੱਤਾ ਹੈ।ਅੱਜ ਇੱਥੇ ਪੇਡਾ ਕੰਪਲੈਕਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਪਾਰਦਰਸ਼ਤਾ ਅਤੇ ਯੋਗਤਾ ‘ਤੇ ਅਧਾਰਤ ਹੈ, ਜਦੋਂ ਕਿ ਹਰਿਆਣਾ ਸਾਲਾਂ ਤੋਂ ਉੱਥੇ ਚੱਲ ਰਹੇ ਰੈਕੇਟ ਦੇ ਬਾਵਜੂਦ ਪ੍ਰੀਖਿਆ ਵਿੱਚ ਨਕਲ ਨੂੰ ਰੋਕਣ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ, \”ਹਰਿਆਣਾ ਦੇ ਮੁੱਖ ਮੰਤਰੀ ਦੂਜੇ ਸੂਬਿਆਂ ਵਿੱਚ ਰਾਜਨੀਤਿਕ ਏਜੰਡੇ ਤੈਅ ਕਰਨ ਵਿੱਚ ਰੁੱਝੇ ਹੋਏ ਹਨ, ਪਰ ਉਨ੍ਹਾਂ ਕੋਲ ਆਪਣੇ ਸੂਬੇ ਦੇ ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਲਈ ਸਮਾਂ ਨਹੀਂ ਹੈ।\”ਸ. ਬੈਂਸ ਨੇ ਕਿਹਾ, \”ਹਰਿਆਣਾ ਪੁਲਿਸ ਨਕਲ ਸਿੰਡੀਕੇਟ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਇਹ ਪੰਜਾਬ ਪੁਲਿਸ ਸੀ ਜਿਸਨੇ ਬੀ.ਐਫ.ਯੂ.ਐਚ.ਐਸ. ਫਰੀਦਕੋਟ ਫਾਰਮੇਸੀ ਨਕਲ ਮਾਮਲੇ ਨੂੰ ਸੁਲਝਾਇਆ, ਜਿਸ ਦੀਆਂ ਤਾਰਾਂ ਭਿਵਾਨੀ ਦੇ ਮਾਸਟਰਮਾਈਂਡ ਨਾਲ ਜੁੜੀਆਂ ਹੋਈਆਂ ਸਨ। ਫਿਰ ਵੀ ਸਾਨੂੰ ਬਦਨਾਮ ਕੀਤਾ ਜਾ ਰਿਹਾ ਹੈ।\”ਸ. ਹਰਜੋਤ ਸਿੰਘ ਬੈਂਸ ਨੇ ਦੋਸ਼ ਲਗਾਉਂਦਿਆਂ ਕਿਹਾ, \”ਹਰਿਆਣਾ ਵਿੱਚ ਭਿਵਾਨੀ ਸਿਰਫ਼ ਇੱਕ ਸ਼ਹਿਰ ਨਹੀਂ ਹੈ, ਇਹ ਨਕਲ ਦਾ ਗੜ੍ਹ ਹੈ। ਉਨ੍ਹਾਂ ਨੇ ਹਰਿਆਣਾ ਦੇ ਉਨ੍ਹਾਂ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਨੂੰ ਤਬਾਹ ਕਰ ਦਿੱਤਾ ਜੋ ਨੌਕਰੀਆਂ, ਦਾਖਲੇ ਅਤੇ ਪਲੇਸਮੈਂਟ ਪ੍ਰਾਪਤ ਕਰ ਸਕਦੇ ਸਨ। ਆਪਣੇ ਬੱਚਿਆਂ ਨੂੰ ਤਬਾਹ ਕਰਨ ਤੋਂ ਬਾਅਦ, ਉਹ ਆਪਣਾ ਕਾਰੋਬਾਰ ਵਧਾਉਣ ਲਈ ਪੰਜਾਬ ਆਏ। ਇਹ ਸੈਣੀ ਸਰਕਾਰ ਦਾ ਮਾਡਲ ਹੈ; ਆਪਣੇ ਆਪ ਨੂੰ ਤਬਾਹ ਕਰੋ, ਫਿਰ ਦੂਜਿਆਂ ਨੂੰ ਤਬਾਹ ਕਰੋ।\”ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਰੈਕੇਟ ਹਰਿਆਣਾ ਤੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਫਾਰਮ ਭਰ ਕੇ ਅਤੇ ਨਕਲ ਕਰਵਾਉਣ ਲਈ ਆਧੁਨਿਕ ਉਪਕਰਨਾਂ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੈੱਟਵਰਕ ਚਲਾਉਣ ਲਈ ਮਾਈਕ੍ਰੋ-ਚਿੱਪ ਡਿਵਾਈਸਾਂ ਵਿੱਚ ਬਦਲੇ ਕੇਚੌਡਾ (ਕੇ33) ਫੋਨਾਂ, ਲੁਕਾਏ ਗਏ ਸੰਚਾਰ ਉਪਕਰਣਾਂ ਅਤੇ ਹੋਰ ਉੱਨਤ ਯੰਤਰਾਂ ਦੀ ਵਰਤੋਂ ਕਰਦੇ ਸਨ। ਉਨ੍ਹਾਂ ਕਿਹਾ, \”ਮਾਸਟਰਮਾਈਂਡ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਹੈ। ਇਹ ਹੈਂਡਲਰ ਸਾਲਾਂ ਤੋਂ ਹਰਿਆਣਾ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਅੰਜ਼ਾਮ ਦਿੰਦੇ ਸਨ। ਜਦੋਂ ਉਨ੍ਹਾਂ ਦੇ ਆਪਣੇ ਸੂਬਾ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਆਪਣੇ ਕਾਰੋਬਾਰ ਨੂੰ ਵਧਾਉਣ ਲਈ ਪੰਜਾਬ ਵੱਲ ਆਏ।\”ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ਪ੍ਰਗਤੀ ਨੂੰ ਉਜਾਗਰ ਕਰਦਿਆਂ, ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੀ ਕਾਰਗੁਜ਼ਾਰੀ ਲਗਾਤਾਰ ਕਈ ਜਾਣੇ-ਪਛਾਣੇ ਸਿੱਖਿਆ ਕੇਂਦਰਾਂ ਨੂੰ ਪਛਾੜਦੀ ਰਹੀ ਹੈ। ਉਨ੍ਹਾਂ ਕਿਹਾ, \”ਹਰਿਆਣਾ ਦਾਅਵਾ ਕਰਦਾ ਹੈ ਕਿ ਸਿੱਖਿਆ ਪੱਖੋਂ ਗੁਰੂਗ੍ਰਾਮ ਇਸਦਾ ਨੰਬਰ ਇੱਕ ਸ਼ਹਿਰ ਹੈ। ਪਰ ਪੰਜਾਬ ਦਾ ਸਭ ਤੋਂ ਘੱਟ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ ਪਟਿਆਲਾ ਵੀ ਗੁਰੂਗ੍ਰਾਮ ਨਾਲੋਂ ਬਿਹਤਰ ਪ੍ਰਦਰਸ਼ਨ ਕਰਦਾ ਹੈ। ਪੰਜਾਬ ਨੇ ਪ੍ਰਾਇਮਰੀ ਸਕੂਲ ਸਿੱਖਿਆ ਵਿੱਚ ਕੇਰਲਾ ਨੂੰ ਵੀ ਪਛਾੜ ਦਿੱਤਾ ਹੈ। ਜਦੋਂ ਕਿ ਉਹ ਰਾਜਨੀਤੀ ਖੇਡਣ ਵਿੱਚ ਰੁੱਝੇ ਹੋਏ ਹਨ। ਅਸੀਂ ਨੀਤੀ ਬਣਾਉਣ ਵਿੱਚ ਰੁੱਝੇ ਹੋਏ ਹਾਂ।\”ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਸੁਧਾਰਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ, “ਸਾਲ 2026 ਵਿੱਚ 361 ਵਿਦਿਆਰਥੀਆਂ ਨੇ ਜੇਈਈ (ਮੇਨ) ਅਤੇ 64 ਨੇ ਜੇਈਈ (ਐਡਵਾਂਸਡ) ਪਾਸ ਕੀਤੀ। ਇਸੇ ਤਰ੍ਹਾਂ ਨੀਟ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਸਾਲ 2024 ਵਿੱਚ 437 ਤੋਂ 2026 ਵਿੱਚ 882 ਹੋ ਗਈ। ਇਹ ਦੋ ਸਾਲਾਂ ਵਿੱਚ 100 ਫ਼ੀਸਦ ਤੋਂ ਵੱਧ ਦੇ ਵਾਧੇ ਨੂੰ ਦਰਸਾਉਂਦਾ ਹੈ। ਸਾਲ 2022 ਵਿੱਚ 80 ਤੋਂ ਘੱਟ ਵਿਦਿਆਰਥੀਆਂ ਨੇ ਇਹ ਸਫਲਤਾ ਹਾਸਲ ਕੀਤੀ ਸੀ ਜੋ ਅੱਜ 882 ਵਿਦਿਆਰਥੀਆਂ ਤੱਕ ਪਹੁੰਚ ਗਈ ਹੈ। ਇਹ ਮਿਆਰੀ ਸਿੱਖਿਆ ਨਾਲ ਹੀ ਸੰਭਵ ਹੋਇਆ ਹੈ।”ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਬਲਾਕਚੈਨ ਤਕਨਾਲੋਜੀ ਦੀ ਪੜਚੋਲ ਕਰ ਰਿਹਾ ਹੈ ਤਾਂ ਜੋ ਪ੍ਰੀਖਿਆਵਾਂ ਵਿੱਚ ਨਕਲ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ, \”ਪੰਜਾਬ ਪ੍ਰੀਖਿਆਵਾਂ ਦੀ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਭਵਿੱਖ ਮੁੱਖੀ ਪ੍ਰਣਾਲੀਆਂ ਵਿੱਚ ਨਿਵੇਸ਼ ਕਰ ਰਿਹਾ ਹੈ। ਹਰਿਆਣਾ ਕੀ ਕਰ ਰਿਹਾ ਹੈ? ਕੁਝ ਵੀ ਨਹੀਂ, ਕਿਉਂਕਿ ਇਸਦਾ ਮੁੱਖ ਮੰਤਰੀ ਫੋਟੋਆਂ ਖਿੱਚਣ ਵਿੱਚ ਰੁੱਝਿਆ ਹੋਇਆ ਹੈ।\”ਸ. ਬੈਂਸ ਨੇ ਕਾਨਫਰੰਸ ਦੌਰਾਨ ਕਿਹਾ, \”ਜੇਕਰ ਕੋਈ ਮੈਨੂੰ ਨਿੱਜੀ ਤੌਰ ‘ਤੇ ਨਿਸ਼ਾਨਾ ਬਣਾਉਂਦਾ ਹੈ, ਤਾਂ ਮੈਨੂੰ ਕੋਈ ਪਰਵਾਹ ਨਹੀਂ ਹੈ। ਮੈਂ ਇੱਕ ਆਮ ਆਦਮੀ ਹਾਂ। ਪਰ ਮੈਂ ਆਪਣੇ ਪੰਜਾਬ, ਆਪਣੇ ਮੁੱਖ ਮੰਤਰੀ ਸ. ਮਾਨ ਜਾਂ ਆਪਣੇ ਵਿਦਿਆਰਥੀਆਂ ਵਿਰੁੱਧ ਇੱਕ ਸ਼ਬਦ ਵੀ ਨਹੀਂ ਸੁਣਾਂਗਾ। ਚਾਰ ਸਾਲਾਂ ਤੋਂ, ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਸਾਡੇ ਬਾਰੇ ਝੂਠ ਫੈਲਾਉਂਦੇ ਰਹੇ ਹਨ। ਪਰ ਅੱਜ, ਪੂਰਾ ਦੇਸ਼ ਸੱਚ ਜਾਣਦਾ ਹੈ।\”ਹਰਿਆਣਾ ਸਰਕਾਰ ਨੂੰ ਸੰਦੇਸ਼ ਦਿੰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, \”ਪੇਪਰ ਲੀਕ ਕਰਨ ਵਾਲਿਆਂ ਨੂੰ ਸ਼ੈਅ ਦੇਣੀ ਬੰਦ ਕਰਨੀ ਚਾਹੀਦੀ ਹੈ। ਪਹਿਲਾਂ ਆਪਣੇ ਸੂਬੇ ਨੂੰ ਸੰਭਾਲੋ। ਅਸੀਂ ਨਕਲ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ। ਅਸੀਂ ਇਸ ਗਤੀਵਿਧੀਆਂ ਵਿੱਚ ਸ਼ਾਮਸ਼ ਹਰ ਵਿਅਕਤੀ ਨੂੰ ਫੜਾਂਗੇ। ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੋ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button