InternationalTop News
ਆਸਟ੍ਰੇਲੀਆ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸ ‘ਤੇ ਸਖਤੀ!

ਆਸਟ੍ਰੇਲੀਆ ਦੇ ਗ੍ਰਹਿ ਮੰਤਰੀ ਟੋਨੀ ਬਰਕ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਗ਼ੈਰ-ਕਾਨੂੰਨੀ ਸਮੁੰਦਰੀ ਰਸਤੇ ਦੇਸ਼ ‘ਚ ਦਾਖ਼ਲ ਹੋਣ ਵਾਲਿਆਂ ਲਈ ਕੋਈ ਨਰਮੀ ਨਹੀਂ ਵਰਤੇਗੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਆਸਟ੍ਰੇਲੀਆ ਵਿਚ ਸਥਾਈ ਤੌਰ ‘ਤੇ ਵੱਸਣ ਦੀ ਇਜਾਜ਼ਤ ਨਹੀਂ ਮਿਲੇਗੀ।ਉਨ੍ਹਾਂ ਮਨੁੱਖੀ ਤਸਕਰਾਂ ਨੂੰ ਵੀ ਸਖ਼ਤ ਸੰਦੇਸ਼ ਦਿੱਤਾ ਹੈ। ਆਸਟ੍ਰੇਲੀਆ ਸਰਕਾਰ ਵੱਲੋਂ ਇਹ ਚਿਤਾਵਨੀ ਉਸ ਵੇਲੇ ਆਈ ਹੈ, ਜਦੋਂ ਸਪੇਨ ਵਿਚ ਸਿਉਟਾ ਅਤੇ ਕੈਨੇਰੀ ਟਾਪੂਆਂ ਰਾਹੀਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਦਾ ਦਾਖਲਾ ਲਗਾਤਾਰ ਵਧ ਰਿਹਾ ਹੈ।ਰਿਪੋਰਟਾਂ ਮੁਤਾਬਕ ਸਾਲ 2025 ਦੌਰਾਨ ਯੂਰਪ ਵਿਚ ਲਗਪਗ 2.4 ਲੱਖ ਗ਼ੈਰ-ਕਾਨੂੰਨੀ ਸਰਹੱਦੀ ਦਾਖ਼ਲੇ ਦਰਜ ਹੋਏ ਹਨ। ਦੂਜੇ ਪਾਸੇ, ਆਸਟ੍ਰੇਲੀਆ ਵਿਚ ਕਰੀਬ 77,700 ਅਜਿਹੇ ਗੈਰ-ਨਾਗਰਿਕ ਰਹਿ ਰਹੇ ਹਨ, ਜਿਨ੍ਹਾਂ ਕੋਲ ਕੋਈ ਵੈਧ ਵੀਜ਼ਾ ਨਹੀਂ ਹੈ ਅਤੇ ਬਹੁਤੇ ਵੀਜ਼ਾ ਮਿਆਦ ਖ਼ਤਮ ਹੋਣ ਦੇ ਬਾਵਜੂਦ ਦੇਸ਼ ਵਿਚ ਹੀ ਹਨ।ਸਰਕਾਰ ਦਾ ਕਹਿਣਾ ਹੈ ਕਿ ਸਰਹੱਦਾਂ ਦੀ ਸੁਰੱਖਿਆ, ਮਨੁੱਖੀ ਤਸਕਰੀ ‘ਤੇ ਨਕੇਲ ਅਤੇ ਕਾਨੂੰਨੀ ਪ੍ਰਵਾਸ ਪ੍ਰਣਾਲੀ ਨੂੰ ਹਰ ਹਾਲ ਵਿਚ ਮਜ਼ਬੂਤ ਰੱਖਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




