ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸੀਲਬੰਦ ਲਿਫ਼ਾਫ਼ੇ ਵਿੱਚ ਆਪਣੀ ਤਾਜ਼ਾ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕਰ ਦਿੱਤੀ ਹੈ। ਅਦਾਲਤ ਵਿੱਚ ਸਟੇਟਸ ਰਿਪੋਰਟ ਸੀਲਬੰਦ ਲਿਫ਼ਾਫ਼ੇ ਵਿੱਚ ਸੌਂਪੇ ਜਾਣ ਕਾਰਨ ਇਸ ਦੇ ਵੇਰਵੇ ਜਨਤਕ ਨਹੀਂ ਕੀਤੇ ਗਏ। ਫਿਲਹਾਲ ਜਾਂਚ ਏਜੰਸੀ ਵੱਲੋਂ ਮਾਮਲੇ ਦੇ ਹੋਰ ਤੱਥਾਂ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਐਸਆਈਟੀ ਅਨੁਸਾਰ ਦੋਵਾਂ ਸੰਵੇਦਨਸ਼ੀਲ ਮਾਮਲਿਆਂ ਦੀ ਜਾਂਚ ਹੁਣ ਅੰਤਿਮ ਪੜਾਅ ਵਿੱਚ ਹੈ ਅਤੇ ਇਸ ਨੂੰ ਜਲਦ ਪੂਰਾ ਕਰ ਲਿਆ ਜਾਵੇਗਾ। ਜਾਂਚ ਟੀਮ ਨੇ ਦਾਅਵਾ ਕੀਤਾ ਕਿ ਬਾਕੀ ਰਹਿੰਦੀ ਕਾਰਵਾਈ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਰਹੀ ਹੈ।ਕੋਟਕਪੂਰਾ ਅਤੇ ਬਹਿਬਲ ਕਲਾਂ ਨਾਲ ਜੁੜੇ ਇਹ ਮਾਮਲੇ ਪੰਜਾਬ ਦੇ ਸਭ ਤੋਂ ਚਰਚਿਤ ਅਤੇ ਸੰਵੇਦਨਸ਼ੀਲ ਕੇਸਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਜਾਂਚ ‘ਤੇ ਲੰਬੇ ਸਮੇਂ ਤੋਂ ਸਭ ਦੀ ਨਜ਼ਰ ਟਿਕੀ ਹੋਈ ਹੈ। ਹੁਣ ਐਸਆਈਟੀ ਦੇ ਇਸ ਦਾਅਵੇ ਤੋਂ ਉਮੀਦ ਜਤਾਈ ਜਾ ਰਹੀ ਹੈ ਕਿ ਜਾਂਚ ਜਲਦੀ ਆਪਣੇ ਅੰਤਿਮ ਨਤੀਜੇ ਤੱਕ ਪਹੁੰਚ ਸਕਦੀ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.