PunjabTop News

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸਮੇਤ ਪਿੰਡ ਬਾਦਲ ਦੇ ਸਮੂਹ ਵਾਸੀਆਂ ਨੇ ਮੀਰੀ ਪੀਰੀ ਖਾਲਸਾ ਮਾਰਚ ਦਾ ਕੀਤਾ ਨਿੱਘਾ ਸਵਾਗਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਦਿਆਂ ਇੱਕ ਜੁੱਟ ਹੋਈਏ ਅਤੇ ਗੁਰੂ ਦੋਖੀ ਪੰਥ ਦੇ ਦੁਸ਼ਮਣਾਂ ਨੂੰ ਹਰਾਈਏ: ਸੁਖਬੀਰ ਸਿੰਘ ਬਾਦਲ

ਬਾਦਲ (ਸ੍ਰੀ ਮੁਕਤਸਰ ਸਾਹਿਬ), 3 ਅਗਸਤ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥਦੇਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸ਼ੁਰੂ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਅੱਜ ਪਿੰਡ ਬਾਦਲ ਪਹੁੰਚਿਆ। ਇਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਤੋਂ ਐਮ ਪੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਪਿੰਡ ਬਾਦਲ ਦੀ ਸੰਗਤ ਨੇ ਖਾਲਸਾ ਮਾਰਚ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਖਾਲਸਾ ਮਾਰਚ ਵਿਚ ਸ਼ਾਮਲ ਸਮੁੱਚੀ ਸੰਗਤ ਗੁਰੂ ਘਰ ਵਿਚ ਨਤਮਸਤਕ ਹੋਈ ਤੇ ਲੰਗਰ ਛਕਿਆ। ਪਿੰਡ ਬਾਦਲ ਵਾਸੀਆਂ ਤੇ ਇਲਾਕਾ ਨਿਵਾਸੀਆਂ ਨੇ ਮਾਰਚ ਵਿਚ ਸ਼ਾਮਲ ਸੰਗਤ ਦੀ ਸੇਵਾ ਕੀਤੀ।
ਇਸ ਮੌਕੇ  ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਿਚ ਮੀਰੀ ਪੀਰੀ ਖਾਲਸਾ ਮਾਰਚ ਜੋ ਮਾਝੇ ਦੀ ਧਰਤੀ ਤੋਂ ਹੋ ਕੇ ਮਾਲਵਾ ਵਿਚ ਬਾਦਲ ਪਿੰਡ ਪਹੁੰਚਿਆ। ਅੱਜ ਸਮੁੱਚੇ ਇਲਾਕੇ ਦੀ ਸੰਗਤ ਅੱਜ ਸੀਸ ਨਿਵਾ ਕੇ ਮਾਰਚ ਦਾ ਸਵਾਗਤ ਕਰਨ ਵਾਸਤੇ ਪਹੁੰਚੀ ਸੀ ਤੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਹਨਾਂ ਕਿਹਾ ਕਿ ਅਸੀਂ ਵਡਭਾਗੀ ਹਾਂ ਜੋ ਗੁਰੂ ਸਾਹਿਬ ਨੂੰ ਸਾਨੂੰ ਸੇਵਾ ਦਾ ਇਹ ਮੌਕਾ ਬਖਸ਼ਿਸ਼ ਕੀਤਾ।
ਇਸ ਮੌਕੇ ਉਹਨਾਂ ਕਿਹਾ ਕਿ ਬਹੁਤ ਸਾਰੀਆਂ ਤਾਕਤਾਂ ਖਾਲਸਾ ਪੰਥ ਨੂੰ ਕਮਜ਼ੋਰ ਕਰਨ ਵਾਸਤੇ ਸਾਜ਼ਿਸ਼ਾਂ ਰਚ ਰਹੀਆਂ ਹਨ ਤੇ ਸਾਡੇ ’ਤੇ ਹਮਲੇ ਹੋ ਰਹੇ ਹਨ, ਸਾਨੂੰ ਦੋਫਾੜ, ਤਿੰਨ ਫਾੜ ਕਰਨ ਦੀ ਕੋਸ਼ਿਸ਼ ਹੋ ਰਹੀ ਹੈ।
ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ ਗੁਰੂ ਦੋਖੀ ਤੇ ਖਾਲਸਾ  ਪੰਥ ਵਿਰੋਧੀ ਦੁਸ਼ਮਣਾਂ ਨੂੰ ਹਰਾਉਣਾ ਸਮੇਂ ਦੀ ਬਹੁਤ ਵੱਡੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਮਿਹਰ ਕਰਨ ਖਾਲਸਾ ਪੰਥ ਨੂੰ ਚੜ੍ਹਦੀਕਲਾ ਤੇ ਏਕਤਾ ਬਖਸ਼ਣ ਤੇ ਹਿੰਮਤ ਬਖਸ਼ਣ ਕਿ ਅਸੀਂ ਖਾਲਸਾ ਪੰਥ ਦੇ ਦੁਸ਼ਮਣਾਂ ਨੂੰ ਨਕਾਰ ਸਕੀਏ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button