
ਚੰਡੀਗੜ੍ਹ, 3 ਅਗਸਤ
ਭਾਰਤੀ ਜਨਤਾ ਪਾਰਟੀ ਦੇ ਸੀਨਿਅਰ ਆਗੂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਡੀਏ ਬਕਾਏ ਸਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਗਏ ਇਤਿਹਾਸਕ ਫੈਸਲੇ ਤੇ ਸੰਤੁਸਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਇਸ ਨਾਲ ਭਗਵੰਤ ਮਾਨ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਰੋਕੇ ਮੁਲਾਜਮਾਂ ਦੇ ਹੱਕ ਉਨ੍ਹਾਂ ਨੂੰ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ।
ਇਸ ਸਬੰਧੀ ਸੋਸ਼ਲ ਮੀਡੀਆ ਤੇ ਸਾਂਝੇ ਕੀਤੇ ਆਪਣੇ ਸੁਨੇਹੇ ਵਿਚ ਸੁਨੀਲ ਜਾਖੜ ਨੇ ਲਿਖਿਆ ਹੈ,
ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਾਂ ਦੇ ਹੱਕ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਦਿੱਤਾ ਗਿਆ ਇਤਿਹਾਸਕ ਫੈਸਲਾ ਆਪ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਉਜਾਗਰ ਕਰਦਾ ਹੈ। ਇਸ ਫੈਸਲੇ ਨਾਲ ਮੁਲਾਜਮਾਂ ਨੂੰ ਉਨਾਂ ਦਾ ਬਣਦਾ ਹੱਕ ਮਿਲਣ ਦਾ ਰਾਹ ਪੱਧਰਾ ਹੋਵੇਗਾ।
ਚੰਗਾ ਹੋਵੇ ਭਗਵੰਤ ਮਾਨ ਸਰਕਾਰ ਆਪਣਾ ਮੁਲਾਜ਼ਮ ਵਿਰੋਧੀ ਰਵਈਆ ਛੱਡ ਕੇ, ਬਿਨਾਂ ਦੇਰੀ ਆਪਣੀਆਂ ਫ਼ਜ਼ੂਲ ਖਰਚੀਆਂ ਬੰਦ ਕਰਕੇ, ਤੁਰੰਤ ਮੁਲਾਜਮਾਂ ਦੇ ਬਕਾਏ ਜਾਰੀ ਕਰੇ।
ਸੁਨੀਲ ਜਾਖੜ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਆਪਣੇ ਗਠਨ ਤੋਂ ਹੀ ਸਰਕਾਰੀ ਖਜਾਨੇ ਦੀ ਦੁਰਵਰਤੋਂ ਆਪਣੇ ਸਿਆਸੀ ਹਿੱਤਾਂ ਲਈ ਕਰਦੀ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਧਰਾਤਲੀ ਪੱਧਰ ਤੇ ਬਿਨ੍ਹਾਂ ਕੋਈ ਠੋਸ ਕੰਮ ਕੀਤੇ ਇਹ ਸਰਕਾਰ ਸਿਰਫ ਇਸਤਿਹਾਰਬਾਜੀ ਰਾਹੀਂ ਹੀ ਵੱਡੇ ਵੱਡੇ ਦਾਅਵੇ ਕਰਦੀ ਰਹੀ ਹੈ, ਪਰ ਪੰਜਾਬ ਦੇ ਲੋਕ ਇਸ ਸਰਕਾਰ ਦੇ ਸੱਚ ਤੋਂ ਹੁਣ ਤੱਕ ਭਲੀਂਭਾਂਤ ਜਾਣੂ ਹੋ ਚੁੱਕੇ ਹਨ।
ਉਨ੍ਹਾਂ ਨੇ ਆਸ ਪ੍ਰਗਟਾਈ ਕਿ ਹੁਣ ਸਰਕਾਰ ਹੋਰ ਦੇਰੀ ਕੀਤੇ ਬਿਨ੍ਹਾਂ ਮੁਲਾਜਮਾਂ ਨੂੰ ਉਨ੍ਹਾਂ ਦੇ ਹੱਕ ਤੁਰੰਤ ਜਾਰੀ ਕਰੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




