ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਪੰਥਕ ਪ੍ਰੰਪਰਾਵਾਂ ਦਾ ਨਿਰਾਦਰ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਣ ਵਾਲੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦਾ ਮੰਤਵ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ, ਕੌਮੀ ਏਕਤਾ, ਪੰਥਕ ਚੇਤਨਾ ਅਤੇ ਨੌਜਵਾਨੀ ਨੂੰ ਸਿੱਖ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਖਾਲਸਾ ਮਾਰਚ ਵਿਚ ਸ਼ਾਮਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਬਾਰੇ ਕੀਤੀ ਟਿੱਪਣੀ ਉਨ੍ਹਾਂ ਦੀ ਈਰਖਾ ਨੂੰ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਕਰਨੇ ਪੰਥ ਦੀ ਵਿਰਾਸਤ ਹੈ ਅਤੇ ਇੰਜ ਲੱਗਦਾ ਕਿ ਆਪ ਵਿਧਾਇਕ ਸਿੱਖੀ ਸਿਧਾਂਤ ਅਤੇ ਪ੍ਰੰਪਰਾਵਾਂ ਦੀ ਸਮਝ ਨਹੀਂ ਰੱਖਦੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਪੰਥ ਦੀ ਮਰਿਆਦਾ ਅਤੇ ਗੁਰੂ ਘਰ ਨਾਲ ਸਬੰਧਤ ਕਿਸੇ ਵੀ ਵਿਸ਼ੇ ‘ਤੇ ਬੋਲਣ ਤੋਂ ਪਹਿਲਾਂ ਸੌ ਵਾਰੀ ਸੋਚਣਾ ਚਾਹੀਦਾ ਹੈ। ਬਿਨਾਂ ਪੂਰੀ ਜਾਣਕਾਰੀ ਅਤੇ ਮਰਿਆਦਾ ਦੀ ਸਮਝ ਤੋਂ ਦਿੱਤਾ ਗਿਆ ਬਿਆਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਸ ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਗੱਲ ਕੀਤੀ ਜਾ ਰਹੀ ਹੈ, ਉਹ ਕੋਈ ਸਿਆਸੀ ਰੋਡ ਸ਼ੋਅ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਇਆ ਮਾਰਚ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅਤੇ ਪੰਥਕ ਪ੍ਰੰਪਰਾਵਾਂ ਬਾਰੇ ਬੋਲਦਿਆਂ ਹਰ ਵਿਅਕਤੀ ਨੂੰ ਸੰਯਮ ਅਤੇ ਸਤਿਕਾਰ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਮੀਰੀ-ਪੀਰੀ ਦੇ ਸਿਧਾਂਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚ ਪ੍ਰੰਪਰਾ ਨੂੰ ਸਮਰਪਿਤ ਇਹ ਮਾਰਚ ਗੁਰਮਤਿ ਮਰਿਆਦਾ ਅਨੁਸਾਰ ਚੱਲ ਰਿਹਾ ਹੈ ਅਤੇ ਇਸ ਨੂੰ ਉਸੇ ਸਤਿਕਾਰ ਅਤੇ ਗੰਭੀਰਤਾ ਨਾਲ ਹੀ ਦੇਖਿਆ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਦੀ ਪ੍ਰੇਰਨਾ ਵੀ ਕੀਤੀ।
ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸਿੱਖ ਪ੍ਰੰਪਰਾਵਾਂ ਅਤੇ ਗੁਰੂ ਘਰ ਦੀਆਂ ਗੋਲਕਾਂ ਬਾਰੇ ਬੋਲਣ ਵਾਲਿਆਂ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗੁਰੂ ਕੀਆਂ ਗੋਲਕਾਂ ਵਾਲੇ ਹੀ ਹਨ, ਜੋ ਕੁਦਰਤੀ ਆਫ਼ਤਾਂ ਸਮੇਂ ਮਨੁੱਖਤਾ ਦਾ ਸਹਾਰਾ ਬਣਦੇ ਹਨ। ਜਦੋਂ ਸਰਕਾਰਾਂ ਵੀ ਬੇਵੱਸ ਸਨ, ਤਾਂ ਗੁਰਦੁਆਰਾ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਕੇ ਸਿੱਖਾਂ ਨੇ ਲੋੜਵੰਦਾਂ ਦੀ ਮਦਦ ਕੀਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਸਮੇਂ ਤੋਂ ਬੇਅਬਦੀ ਦੀਆਂ ਵਾਪਰ ਰਹੀਆਂ ਘਟਨਾਵਾਂ ਤੋਂ ਸੁਚੇਤ ਰਹਿਣ ਲਈ ਆਖਦਿਆਂ ਗੁਰਦੁਆਰਾ ਕਮੇਟੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਇੱਕ ਪਰਿਵਾਰ ਹੈ, ਇਸ ਲਈ ਇੱਕ ਦੂਜੇ ਦਾ ਖ਼ਿਆਲ ਰੱਖਣਾ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜੋ ਤਾਕਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਪਹਿਚਾਣੀਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਦੇ ਵਫ਼ਾਦਾਰ ਹੋਈਏ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.