
ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਲੰਬੀ ਪਹੁੰਚਣ ’ਤੇ ਸੰਗਤ ਨਾਲ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਨੂੰ ਨਤਮਸਤਕ ਹੋ ਕੇ ਜੀਵਨ ਸਫ਼ਲਾ ਕੀਤਾ।
ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਸਵਾਗਤ ਕੀਤਾ। ਇਸ ਦੌਰਾਨ ਸੁਖਬੀਰ ਬਾਦਲ ਨੇ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਪੰਜ ਪਿਆਰਿਆਂ, ਜਥੇਦਾਰਾਂ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲ ਤਖ਼ਤ ਤੋਂ ਸ਼ੁਰੂ ਹੋਇਆ ਮਾਰਚ ਮਾਲਵੇ ਰਾਹੀਂ ਪਿੰਡ ਬਾਦਲ ਪੁੱਜਿਆ ਹੈ। ਉਨ੍ਹਾਂ ਖ਼ਾਲਸਾ ਪੰਥ ਨੂੰ ਇੱਕ ਮੰਚ ਉੱਤੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਥ ਨੂੰ ਕਮਜ਼ੋਰ ਕਰਨ ਅਤੇ ਵੰਡਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਮਹਾਰਾਜ ਖ਼ਾਲਸਾ ਪੰਥ ਨੂੰ ਚੜ੍ਹਦੀ ਕਲਾ, ਏਕਤਾ ਅਤੇ ਪੰਥ ਵਿਰੋਧੀ ਤਾਕਤਾਂ ਦਾ ਸਾਹਮਣਾ ਕਰਨ ਦਾ ਬਲ ਬਖਸ਼ਣ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਸ਼ਿਆਂ ਅਤੇ ਵਿਰਸੇ ਤੋਂ ਦੂਰ ਹੋ ਰਹੀ ਨੌਜਵਾਨੀ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੌਰਾਨ ਇਹ ਮਾਰਚ ਪੰਥਕ ਜਾਗਰੂਕਤਾ ਦਾ ਸੰਦੇਸ਼ ਦੇ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਪੰਥ ਨੂੰ ਸੇਧ ਦਿੰਦਾ ਆਇਆ ਹੈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਤੇ ਹੋਰ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




