
ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਸੂਬਾ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ 5 ਪ੍ਰਤੀਸ਼ਤ ਤੋਂ ਵੱਧ ਵਧਾਈ ਗਈ ਫੀਸ ਮਾਪਿਆ ਨੂੰ ਵਾਪਸ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਉਸ ‘ਤੇ ਅਸਥਾਈ ਰੋਕ ਲਗਾਉਣ ਦਾ ਦਾਅਵਾ ਪ੍ਰਾਈਵੇਟ ਸਕੂਲ ਸੰਚਾਲਕ ਕਰ ਰਹੇ ਹਨ।ਸਰਕਾਰ ਨੇ ਹਾਲ ਹੀ ਵਿੱਚ ਇੱਕ ਆਰਡੀਨੈਂਸ ਜਾਰੀ ਕੀਤਾ ਸੀ,ਇਸਦੇ ਤਹਿਤ ਪ੍ਰਾਈਵੇਟ ਸਕੂਲਾਂ ‘ਤੇ ਸ਼ਿਕੰਜਾ ਕੱਸਣ ਦੀ ਗੱਲ ਕਹੀ ਗਈ ਸੀ। ਸਰਕਾਰ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਕਿਸੇ ਵੀ ਸੰਸਥਾਨ ਨੇ ਪਿਛਲੇ 3 ਸਾਲਾਂ ਵਿੱਚ 5% ਤੋਂ ਵੱਧ ਫੀਸਾਂ ਵਿੱਚ ਵਾਧਾ ਕੀਤਾ ਹੈ, ਤਾਂ ਉਨ੍ਹਾਂ ਨੂੰ ਵਾਪਸ ਕਰਨੀ ਪਵੇਗੀ।ਪੰਜਾਬ ਸਰਕਾਰ ਦੇ ਇਸ ਫੈਸਲੇ ਵਿਰੁੱਧ ਪ੍ਰਾਈਵੇਟ ਸਕੂਲ ਸੰਚਾਲਕਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪਟੀਸ਼ਨ ਦਾਇਰ ਕਰਨ ਵਾਲੇ ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਯੂਕੇ ਦਾ ਦਾਅਵਾ ਹੈ ਕਿ ਅਦਾਲਤ ਨੇ ਸਰਕਾਰ ਦੇ ਇਸ ਹੁਕਮ ‘ਤੇ ਅਸਥਾਈ ਤੌਰ ‘ਤੇ ਰੋਕ ਲਗਾ ਦਿੱਤੀ ਹੈ।ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਹੋਵੇਗੀ, ਅਤੇ ਅਦਾਲਤ ਦਾ ਅੰਤਿਮ ਫੈਸਲਾ ਹੀ ਸਾਰੇ ਸਕੂਲ ਸੰਚਾਲਕਾਂ ‘ਤੇ ਲਾਗੂ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




